Breaking News
Home / ਹੁਕਮਨਾਮਾ ਸਾਹਿਬ / ਸ਼ੁੱਕਰਵਾਰ 5 ਫਰਵਰੀ 2016 (23 ਮਾਘ ਸੰਮਤ 547 ਨਾਨਕਸ਼ਾਹੀ)

ਸ਼ੁੱਕਰਵਾਰ 5 ਫਰਵਰੀ 2016 (23 ਮਾਘ ਸੰਮਤ 547 ਨਾਨਕਸ਼ਾਹੀ)

Today's Mukhwak from G.Damdama Sahib Thatta

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ {ਅੰਗ 664}

ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧। ਹੇ ਭਾਈ! ਪ੍ਰਭੂਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ)ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾਥਿਰ (ਦੇ ਪ੍ਰੇਮਰੰਗ) ਵਿਚ ਰੰਗੇ ਰਹਿੰਦੇ ਹਨ।੪।੩।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in, WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!