Breaking News
Home / ਹੁਕਮਨਾਮਾ ਸਾਹਿਬ / ਸਨਿੱਚਰਵਾਰ 16 ਜੁਲਾਈ 2016 (1 ਸਾਵਣ ਸੰਮਤ 548 ਨਾਨਕਸ਼ਾਹੀ)

ਸਨਿੱਚਰਵਾਰ 16 ਜੁਲਾਈ 2016 (1 ਸਾਵਣ ਸੰਮਤ 548 ਨਾਨਕਸ਼ਾਹੀ)

Damdama Sahib Thatta

ਸਨਿੱਚਰਵਾਰ 16 ਜੁਲਾਈ 2016 (1 ਸਾਵਣ ਸੰਮਤ 548 ਨਾਨਕਸ਼ਾਹੀ)

ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥ {ਅੰਗ 720}

ਅਰਥ: ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰਸਮੁੰਦਰ ਤੋਂ) ਪਾਰਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ। (ਹੇ ਭਾਈ!) ਮਾਲਕਪ੍ਰਭੂ (ਸਾਡੇ) ਸਰੀਰਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ)ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧। (ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | YouTube/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!