Breaking News
Home / ਹੁਕਮਨਾਮਾ ਸਾਹਿਬ / ਸਨਿੱਚਰਵਾਰ 30 ਅਪ੍ਰੈਲ 2016 (18 ਵੈਸਾਖ ਸੰਮਤ 548 ਨਾਨਕਸ਼ਾਹੀ)

ਸਨਿੱਚਰਵਾਰ 30 ਅਪ੍ਰੈਲ 2016 (18 ਵੈਸਾਖ ਸੰਮਤ 548 ਨਾਨਕਸ਼ਾਹੀ)

Damdama Sahib Thatta

ਸਨਿੱਚਰਵਾਰ 30 ਅਪ੍ਰੈਲ 2016 (18 ਵੈਸਾਖ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥ {ਅੰਗ 624}

ਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।ਰਹਾਉ। ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ, (ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈਇਹ ਹੈ ਇਸ਼ਨਾਨ (ਜੋ ਮੈਂ ਗੁਰੂਸਰ ਵਿਚ ਕੀਤਾ ਹੈ)ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ)੧। ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ।੨। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫ਼ਤਿਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ (ਪ੍ਰਭੂਦਰ ਤੋਂ) ਮਨਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩। ਹੇ ਦਾਸ ਨਾਨਕ! (ਆਖ-) ਪਰਮਾਤਮਾ ਆਪਣਾ ਮੁੱਢਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ, ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੪।੧੦।੬੦।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

ਦੇਖੋ ਮੇਲਾ ਸਤਾਈਆਂ ਦਾ ਸਿੱਧਾ ਪ੍ਰਸਾਰਣ: 7, 8 ਮਈ 7pm ਤੋਂ 12pm ਅਤੇ 9 ਮਈ 9am ਵਜੇ ਤੋਂ 4pm (IST) ਤੱਕ।

www.thatta.in | fb/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!