Breaking News
Home / ਹੁਕਮਨਾਮਾ ਸਾਹਿਬ / ਸਨਿੱਚਰਵਾਰ 4 ਜੂਨ 2016 (22 ਜੇਠ ਸੰਮਤ 548 ਨਾਨਕਸ਼ਾਹੀ)

ਸਨਿੱਚਰਵਾਰ 4 ਜੂਨ 2016 (22 ਜੇਠ ਸੰਮਤ 548 ਨਾਨਕਸ਼ਾਹੀ)

Damdama Sahib Thatta

ਸਨਿੱਚਰਵਾਰ 4 ਜੂਨ 2016 (22 ਜੇਠ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥

ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇਹੜੇ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ ਨਾਮ-ਅੰਮ੍ਰਿਤ ਨਾਲ) ਇਸ਼ਨਾਨ ਕਰਦੇ ਹਨ, ਉਹਨਾਂ ਦੇ (ਪਿਛਲੇ) ਕੀਤੇ ਹੋਏ ਸਾਰੇ ਪਾਪ ਲਹਿ ਜਾਂਦੇ ਹਨ। (ਹਰਿ-ਨਾਮ-ਜਲ ਨਾਲ) ਇਸ਼ਨਾਨ ਕਰ ਕੇ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਪਰ ਇਹ ਬਖ਼ਸ਼ਸ਼ ਪੂਰੇ ਗੁਰੂ ਨੇ ਹੀ ਕੀਤੀ ਹੁੰਦੀ ਹੈ ॥੧॥ ਹੇ ਭਾਈ! (ਉਸ ਮਨੁੱਖ ਦੇ ਹਿਰਦੇ ਵਿਚ) ਪ੍ਰਭੂ ਨੇ ਸਾਰੇ ਆਤਮਕ ਸੁਖ ਆਨੰਦ ਪੈਦਾ ਕਰ ਦਿੱਤੇ, ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾ ਕੇ ਆਤਮਕ ਜੀਵਨ ਦੇ ਸਾਰੇ ਗੁਣ (ਵਿਕਾਰਾਂ ਦੇ ਢਹੇ ਚੜ੍ਹਨ ਤੋਂ) ਠੀਕ-ਠਾਕ ਬਚਾ ਲਏ ਰਹਾਉ॥ ਹੇ ਭਾਈ! ਸਾਧ ਸੰਗਤਿ ਵਿਚ (ਟਿਕਿਆਂ) ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ, (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਮਦਦਗਾਰ ਬਣ ਜਾਂਦਾ ਹੈ। ਹੇ ਨਾਨਕ! (ਜਿਸ ਮਨੁੱਖ ਨੇ ਰਾਮਦਾਸ-ਸਰੋਵਰ ਵਿਚ ਆ ਕੇ) ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਉਸ ਪ੍ਰਭੂ ਨੂੰ ਲੱਭ ਲਿਆ ਜੋ ਸਭ ਦਾ ਮੁੱਢ ਹੈ ਅਤੇ ਜੋ ਸਰਬ-ਵਿਆਪਕ ਹੈ ॥੨॥੧॥੬੫॥ ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!