Breaking News
Home / ਤਾਜ਼ਾ ਖਬਰਾਂ / ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ 160 ਵਿਦਿਆਰਥੀਆਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ।

ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ 160 ਵਿਦਿਆਰਥੀਆਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ।

ਅੱਜ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਸ. ਸਾਧੂ ਸਿੰਘ ਸਾਬਕਾ ਸਰਪੰਚ ਵੱਲੋਂ ਛੇਵੀਂ ਤੋਂ ਨੌਵੀਂ ਜਮਾਤ ਦੇ 160 ਵਿਦਿਆਰਥੀਆਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ। ਸਰਕਾਰੀ ਸਕੂਲ ਦੇ ਵਿਹੜੇ ਵਿੱਚ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸਾਧੂ ਸਿੰਘ ਸਾਬਕਾ ਸਰਪੰਚ ਨੇ ਆਖਿਆ ਕਿ ਸਾਨੂੰ ਸਭ ਨੂੰ ਰਲ ਮਿਲ ਕੇ ਇਹਨਾਂ ਸਕੂਲਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਇਹ ਵਿਦਿਆਰਥੀ ਪੜ੍ਹ ਲਿਖ ਕੇ ਭਵਿੱਖ ਵਿੱਚ ਕਾਮਯਾਬੀ ਹਾਸਲ ਕਰ ਸਕਣ। ਇਸ ਮੌਕੇ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦਾ ਸਮੂਹ ਸਟਾਫ, ਮਾਸਟਰ ਮਹਿੰਗਾ ਸਿੰਘ ਮੋਮੀ, ਕਰਮਜੀਤ ਸਿੰਘ, ਸੂਬਾ ਸਿੰਘ, ਦਲਵਿੰਦਰ ਸਿੰਘ, ਐਡਵੋਕੇਟ ਬਲਵਿੰਦਰ ਸਿੰਘ ਮੋਮੀ ਤੇ ਅਵਤਾਰ ਸਿੰਘ ਰਾਜੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!