ਸਹਿਕਾਰੀ ਸਭਾ ਟਿੱਬਾ ਵਿਖੇ ਸਭਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਅਮਰਕੋਟ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਵਿਚ ਸਭਾ ਦੇ ਮੈਂਬਰਾਂ ਨੂੰ 2 ਲੱਖ 65 ਹਜ਼ਾਰ 744 ਰੁਪਏ ਦਾ ਮੁਨਾਫ਼ਾ ਵੰਡਿਆ | ਇਸ ਮੌਕੇ ਗੁਰਿੰਦਰ ਸਿੰਘ ਨੇ ਦੱਸਿਆ ਕਿ ਮੈਂਬਰਾਂ ਦੇ ਸਹਿਯੋਗ ਤੇ ਅਧਿਕਾਰੀਆਂ ਦੀ ਯੋਗ ਅਗਵਾਈ ਸਦਕਾ ਸੁਸਾਇਟੀ ਮੁਨਾਫ਼ੇ ਵਿਚ ਹੈ ਤੇ ਇਸ ਸਾਲ 43 ਲੱਖ 84 ਹਜ਼ਾਰ 871 ਰੁਪਏ ਮੁਨਾਫ਼ਾ ਕਮਾਇਆ ਹੈ ਜਿਸ ਦਾ 20 ਪ੍ਰਤੀਸ਼ਤ ਮੈਂਬਰਾਂ ਨੂੰ ਵੰਡਿਆ ਹੈ | ਸਭਾ ਵੱਲੋਂ ਕਿਸਾਨਾਂ ਨੂੰ ਤੇ ਖੇਤ ਮਜ਼ਦੂਰਾਂ ਨੂੰ ਸਸਤੇ ਵਿਆਜ ‘ਤੇ ਕਰਜ਼ੇ ਦੇਣ ਤੋਂ ਇਲਾਵਾ ਰਸਾਇਣਿਕ ਖਾਦਾਂ, ਕੀਟਨਾਸ਼ਕ ਦਵਾਈਆਂ, ਸਸਤੇ ਕਿਰਾਏ ‘ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾਂਦੇ ਹਨ | ਸਮਾਗਮ ਦਾ ਸੰਚਾਲਨ ਸੈਕਟਰੀ ਗੁਰਦੀਪ ਸਿੰਘ ਨੇ ਕੀਤਾ | ਇਸ ਮੌਕੇ ਜਸਵਿੰਦਰ ਕੌਰ ਸਰਪੰਚ, ਸੁਰਿੰਦਰ ਸਿੰਘ ਸੈਕਟਰੀ, ਬਚਿੱਤਰ ਸਿੰਘ ਥਿੰਦ, ਸਤਨਾਮ ਸਿੰਘ, ਸਰੂਪ ਸਿੰਘ, ਵੀਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਸੂਰਤ ਸਿੰਘ ਸਰਪੰਚ ਅਮਰਕੋਟ, ਕੁਲਵਿੰਦਰ ਸਿੰਘ, ਕਰਮਵੀਰ ਸਿੰਘ, ਹਰਚਰਨ ਸਿੰਘ ਝੰਡ ਤੇੇ ਹੋਰ ਨਗਰ ਨਿਵਾਸੀ ਹਾਜ਼ਰ ਸਨ |
Check Also
ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …