Home / ਤਾਜ਼ਾ ਖਬਰਾਂ / ਠੱਟਾ ਨਵਾਂ / ਸੁਖਬੀਰ ਬਾਦਲ ਦਾ ਠੱਟਾ ਨਵਾਂ ਦੌਰਾ ਰੱਦ, ਹੁਣ ਰਣੀਕੇ ਕਰਨਗੇ ਇਕੱਠ ਨੂੰ ਸੰਬੋਧਨ।

ਸੁਖਬੀਰ ਬਾਦਲ ਦਾ ਠੱਟਾ ਨਵਾਂ ਦੌਰਾ ਰੱਦ, ਹੁਣ ਰਣੀਕੇ ਕਰਨਗੇ ਇਕੱਠ ਨੂੰ ਸੰਬੋਧਨ।

Thatta Nawan

ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦਾ 4 ਅਗਸਤ ਦਾ ਸੁਲਤਾਨਪੁਰ ਲੋਧੀ ਹਲਕੇ ਦਾ ਪ੍ਰੋਗਰਾਮ ਕੁੱਝ ਕਾਰਨਾ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਹੁਣ 4 ਅਗਸਤ ਨੂੰ 1.30 ਵਜੇ ਐਸ.ਐਸ. ਫਾਰਮ ਨਵਾਂ ਠੱਟਾ ਵਿਚ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਅਨੁਸੂਚਿਤ ਵਿੰਗ ਦੇ ਕੌਮੀ ਪ੍ਰਧਾਨ ਸ: ਗੁਲਜ਼ਾਰ ਸਿੰਘ ਰਣੀਕੇ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ, ਪਿੰਡਾਂ ਦੇ ਪੰਚਾਂ ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਗੁਰਦੇਵ ਸਿੰਘ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੇ ਜ਼ਿਲ੍ਹਾ ਪ੍ਰਧਾਨ ਅਨੁਸੂਚਿਤ ਜਾਤੀ ਵਿੰਗ ਨੇ ਹਲਕੇ ਦੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਆਗੂ ਤੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ |

About thatta

Comments are closed.

Scroll To Top
error: