Breaking News
Home / ਤਾਜ਼ਾ ਖਬਰਾਂ / ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਪਿੰਡ ਠੱਟਾ ਨਵਾਂ ਵਿਖੇ ਕੀਰਤਨ ਦਰਬਾਰ ਦੀਆਂ ਤਿਆਰੀਆ ਦਾ ਲਿਆ ਜਾਇਜ਼ਾ।

ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਪਿੰਡ ਠੱਟਾ ਨਵਾਂ ਵਿਖੇ ਕੀਰਤਨ ਦਰਬਾਰ ਦੀਆਂ ਤਿਆਰੀਆ ਦਾ ਲਿਆ ਜਾਇਜ਼ਾ।

1

ਪਿੰਡ ਠੱਟਾ ਨਵਾਂ ਵਿਖੇ ਹੋਣ ਜਾ ਰਹੇ ਪਹਿਲੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਇਸ ਸਬੰਧੀ ਅੱਜ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਗੁਰੂ ਨਾਨਕ ਸੇਵਾ ਸੁਸਾਇਟੀ ਠੱਟਾ ਨਵਾਂ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਖਾਸ ਵਿਚਾਰਾਂ ਕੀਤੀਆਂ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਗਰਾਮ ਪੰਚਾਇਤ ਠੱਟਾ ਨਵਾਂ, ਸਮੂਹ ਵਿਦੇਸ਼ੀ ਵੀਰ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਸੰਤ ਬਾਬਾ ਗੁਰਚਰਨ ਸਿੰਘ ਜੀ ਦੇ ਆਸ਼ੀਰਵਾਦ ਨਾਲ ਕਰਵਾਇਆ ਜਾ ਰਿਹਾ ਇਹ ਕੀਰਤਨ ਦਰਬਾਰ ਮਿਤੀ 5 ਦਸੰਬਰ ਦੀ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਸਰਕਾਰੀ ਹਾਈ ਸਕੂਲ ਠੱਟਾ ਦੇ ਖੇਡ ਮੈਦਾਨ ਵਿੱਚ ਖੁਲ੍ਹੇ ਸੁੰਦਰ ਪੰਡਾਲ ਵਿੱਚ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਭਾਈ ਦਵਿੰਦਰ ਸਿੰਘ ਸੋਢੀ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਜੰਟ ਸਿੰਘ ਕਥਾਵਾਚਕ ਅਤੇ ਭਾਈ ਸਤਿੰਦਰਪਾਲ ਸਿੰਘ ਦਮਦਮਾ ਸਾਹਿਬ ਵਾਲੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਇਸ ਮੌਕੇ ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਵਾਲੇ ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲੇ ਅਤੇ ਸੰਤ ਬਾਬਾ ਨਿਰਮਲ ਦਾਸ ਜੀ ਬੂੜੇਵਾਲ ਵਾਲੇ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ। ਇਸ ਮੌਕੇ ਗੁਰੂ ਕਾ ਲੰਗਰਾਂ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ, ਜੋੜਿਆਂ ਦੀ ਸੇਵਾ ਪਰਉਪਕਾਰ ਸੇਵਾ ਸੁਸਾਇਟੀ ਵੱਲੋਂ, ਸਕੂਟਰਾਂ ਮੋਟਰ ਸਾਈਕਲਾਂ ਦੀ ਸੇਵਾ ਸੰਤ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ, ਸਟੇਜ ਸਕੱਤਰ ਦੀ ਭੂਮਿਕਾ ਉੱਘੇ ਪੰਥਕ ਬੁਲਾਰੇ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਜਾਵੇਗੀ। ਇਸ ਸਾਰੇ ਸਮਾਗਮ ਦੀਆ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ www.thatta.in ਤੇ ਦੇਖੀਆ ਜਾ ਸਕਣਗੀਆਂ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲੇ, ਬਲਵਿੰਦਰ ਸਿੰਘ ਯੂ.ਪੀ., ਇੰਦਰਜੀਤ ਸਿੰਘ ਬਜਾਜ, ਸੂਬਾ ਸਿੰਘ, ਮਲਕੀਤ ਸਿੰਘ ਸੌਂਦ, ਬਲਜੀਤ ਸਿੰਘ, ਪਰਮਜੀਤ ਸਿੰਘ, ਤੀਰਥ ਸਿੰਘ, ਰਣਜੀਤ ਸਿੰਘ, ਭਜਨ ਸਿੰਘ, ਤਰਸੇਮ ਸਿੰਘ, ਜਰਨੈਲ ਸਿੰਘ, ਗੁਰਦੇਵ ਸਿੰਘ, ਜਤਿੰਦਰ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਸਵਰਨ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!