Breaking News
Home / ਤਾਜ਼ਾ ਖਬਰਾਂ / ਸ.ਸ.ਸ.ਸਕੂਲ ਟਿੱਬਾ ਵਿੱਚ ਕਬੱਡੀ ਤੇ ਅਥਲੈਟਿਕ ਵਿੰਗ ਦੇ ਮੈਡਲ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ।

ਸ.ਸ.ਸ.ਸਕੂਲ ਟਿੱਬਾ ਵਿੱਚ ਕਬੱਡੀ ਤੇ ਅਥਲੈਟਿਕ ਵਿੰਗ ਦੇ ਮੈਡਲ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ।

d119562220

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪੇਂਡੂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਚ ਪਿ੍ੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ ਦੀ ਅਗਵਾਈ ਹੇਠ ਚਲਾਏ ਜਾ ਰਹੇ ਕਬੱਡੀ ਤੇ ਐਥਲੈਟਿਕਸ ਵਿੰਗ ਦੇ ਖਿਡਾਰੀਆਂ ਨੇ ਨੈਸ਼ਨਲ ਅਤੇ ਸਟੇਟ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਤੇ ਚਾਂਦੀ ਦੇ ਮੈਡਲ ਜਿੱਤੇ ਹਨ | ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਕੂਲ ਵਿਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਸੂਰਤ ਸਿੰਘ ਅਮਰਕੋਟ ਤੇ ਸਾਬਕਾ ਸਿੱਖਿਆ ਅਧਿਕਾਰੀ ਸੇਵਾ ਸਿੰਘ ਟਿੱਬਾ ਨੇ ਵਿੰਗ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਵਜੋਂ 5000-5000 ਰੁਪਏ ਦਿੱਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਲਖਬੀਰ ਸਿੰਘ ਨੇ ਕਿਹਾ ਕਿ ਵਿੰਗ ਦੇ ਕਬੱਡੀ ਖਿਡਾਰੀ ਕਮਲਜੀਤ ਸਿੰਘ ਨੇ ਨੈਸ਼ਨਲ ਖੇਡਾਂ ਵਿਚ ਸੋਨੇ ਦਾ ਮੈਡਲ ਜਿੱਤਿਆ ਹੈ, ਇਸੇ ਤਰ੍ਹਾਂ ਮਲਕੀਤ ਸਿੰਘ ਨੇ ਪੰਜਾਬ ਸਕੂਲ ਖੇਡਾਂ ਵਿਚ ਸੋਨੇ ਤੇ ਅਮਨਦੀਪ ਸਿੰਘ ਨੇ 400 ਮੀਟਰ ਵਿਚ ਸਿਲਵਰ ਮੈਡਲ ਜਿੱਤਿਆ ਹੈ | ਇਸ ਮੌਕੇ ਪਿ੍ੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ, ਸਰਪੰਚ ਸੂਰਤ ਸਿੰਘ, ਬੀ.ਪੀ.ਈ.ਓ. ਸੇਵਾ ਸਿੰਘ, ਲੈਕਚਰਾਰ ਅੰਜੂ ਪਾਲ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਭਰਪੂਰ ਕੌਰ, ਲਖਵਿੰਦਰ ਸਿੰਘ, ਮਿੰਟੂ ਧੀਰ ਆਦਿ ਹਾਜ਼ਰ ਸਨ |

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!