ਅਕਾਲ ਚਲਾਣਾ ਨੰਬਰਦਾਰ ਅਮਰਜੀਤ ਸਿੰਘ ਵਾਸੀ ਪਿੰਡ ਠੱਟਾ ਨਵਾਂ।
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਨੰਬਰਦਾਰ ਅਮਰਜੀਤ ਸਿੰਘ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 8:45 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸਨ। ਆਪ ਕੁੱਝ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਨੰਬਰਦਾਰ ਅਮਰਜੀਤ ਸਿੰਘ ਜੀ ਦਾ ਜਨਮ 11 ਸਤੰਬਰ 1955 ਨੂੰ ਪਿਤਾ ਦਰਸ਼ਨ ਸਿੰਘ ਦੇ ਘਰ ਮਾਤਾ ਬਚਨ ਕੌਰ ਦੀ ਕੁੱਖੋਂ ਹੋਇਆ ਸੀ। ਮੈਟ੍ਰਿਕ ਦੀ ਪੜ੍ਹਾਈ ਉਪਰੰਤ ਆਪ ਜੀ ਖੇਤੀਬਾੜੀ ਦੇ ਕੰਮ ਵਿੱਚ ਲੱਗ ਗਏ। ਆਪ 1987 ਵਿੱਚ ਪਿੰਡ ਠੱਟਾ ਦੇ ਨੰਬਰਦਾਰ ਬਣੇ।