ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਕਰਤਾਰ ਕੌਰ, ਪਤਨੀ ਸਵਰਗਵਾਸੀ ਗੱਜਣ ਸਿੰਘ ਮੋਮੀ, ਵਾਸੀ ਪਿੰਡ ਠੱਟਾ ਨਵਾਂ ਅੱਜ ਸਵੇਰੇ 3 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਮਾਤਾ ਕਰਤਾਰ ਕੌਰ ਜੀ ਨੰਬਰਦਾਰ ਸੁਰਿੰਦਰ ਸਿੰਘ ਮੋਮੀ ਦੇ ਮਾਤਾ ਜੀ ਅਤੇ ਪ੍ਰੋਫੈਸਰ ਬਲਬੀਰ ਸਿੰਘ ਮੋਮੀ ਅਤੇ ਇੰਟਰਨੈਸ਼ਨਲ ਪੰਥਕ ਪ੍ਰਸਿੱਧ ਕਵੀਸ਼ਰ ਸੁਖਵਿੰਦਰ ਸਿੰਘ ਮੋਮੀ ਦੇ ਤਾਈ ਜੀ ਸਨ। ਮਾਤਾ ਜੀ ਦੀ ਮੌਤ ਤੇ ਸਮੂਹ ਗਰਾਮ ਪੰਚਾਇਤ ਠੱਟਾ ਨਵਾਂ ਅਤੇ ਪਿੰਡ ਦੇ ਪਤਵੰਤਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।