ਅਕਾਲ ਚਲਾਣਾ ਮਾਤਾ ਮਹਿੰਦਰ ਕੌਰ ਪਤਨੀ ਸਵਰਗਵਾਸੀ ਬਲਬੀਰ ਸਿੰਘ ਮਰੋਕ ਵਾਸੀ ਪਿੰਡ ਬੂਲਪੁਰ।

109

1
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਮਹਿੰਦਰ ਕੌਰ ਪਤਨੀ ਸਵਰਗਵਾਸੀ ਬਲਬੀਰ ਸਿੰਘ ਮਰੋਕ ਵਾਸੀ ਪਿੰਡ ਬੂਲਪੁਰ ਅੱਜ ਬਾਅਦ ਦੁਪਹਿਰ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 21 ਅਗਸਤ 2014 ਦਿਨ ਵੀਰਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਹੋਵੇਗੀ।