ਪਿੰਡ ਠੱਟਾ ਨਵਾਂ ਦੀ ਸਭ ਤੋਂ ਵੱਧ ਉਮਰ ਦੀ ਅੋਰਤ ਦਾ ਦਿਹਾਂਤ।

57

Hukam Kaur k

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਹੁਕਮ ਕੌਰ ਮਾਤਾ ਸਵ. ਸਾਧੂ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਠੱਟਾ ਨਵਾਂ ਬੀਤੇ ਦਿਨੀਂ ਮਿਤੀ 8 ਜਨਵਰੀ 2016 ਨੂੰ ਸਵੇਰੇ 10 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਮਾਤਾ ਜੀ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਉਹਨਾਂ ਦੇ ਨਿਵਾਸ ਅਸਥਾਨ ਪਿੰਡ ਠੱਟਾ ਨਵਾਂ ਵਿਖੇ ਮਿਤੀ 17 ਜਨਵਰੀ 2016 ਦਿਨ ਐਤਵਾਰ ਨੂੰ ਬਾਅਦ ਦੁਪਹਿਰ 12:00 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਮਤਾ ਹੁਕਮ ਕੌਰ ਪਿੰਡ ਠੱਟਾ ਨਵਾਂ ਦੀ ਸਭ ਤੋਂ ਵੱਧ ਉਮਰ ਦੀ ਔਰਤ ਸੀ।