ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

34

17
ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਕਰਵਾਇਆ ਗਿਆ। ਮਿਤੀ 15 ਅਗਸਤ ਤੋਂ ਪ੍ਰਰੰਭ ਹੋਏ 14 ਸ੍ਰੀ ਅਖੰਡ ਪਾਠ ਸਾਹਿਬਾਨ ਦੀ ਨਿਰਵਿਘਨਤਾ ਸਹਿਤ ਸਮਾਪਤੀ ਉਪਰੰਤ ਸੁੰਦਰ ਦੀਵਾਨ ਸਜਾਏ ਗਏ। ਜਿਸ ਵਿਚ ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲਿਆਂ ਦੇ ਕੀਰਤਨੀ ਜਥਾ, ਭਾਈ ਗੁਰਜੀਤ ਸਿੰਘ ਬੀ.ਏ. ਦੇ ਢਾਡੀ ਜਥੇ, ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦੇ ਕਵੀਸ਼ਰੀ ਜਥੇ ਅਤੇ ਭਾਈ ਫੌਜਾ ਸਿੰਘ ਸਾਗਰ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਸਾਈਕਲਾਂ ਅਤੇ ਸਕੂਟਰਾਂ ਦੀ ਪਾਰਕਿੰਗ ਦੀ ਸੇਵਾ ਸ.ਸ.ਸ.ਸਕੂਲ ਟਿੱਬਾ ਅਤੇ ਸ.ਹਾ.ਸਕੂਲ ਠੱਟਾ ਨਵਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਜੋੜਿਆਂ ਦੀ ਸੇਵਾ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ, ਸਾਊਂਡ ਦੀ ਸੇਵਾ ਕਰੀਰ ਸਾਊਂਡ ਠੱਟਾ ਨਵਾਂ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਟਿੱਬਾ ਵਲੋਂ, ਸਟੇਜ ਸਜਾਉਣ ਅਤੇ ਛਬੀਲ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ ਅਤੇ ਸਟੇਜ ਸੈਕਟਰੀ ਦੀ ਭੂਮਿਕਾ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਗਈ। ਇਸ ਮੌਕੇ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸਮਾਗਮ ਦੀਆਂ ਸਾਰੀਆਂ ਤਸਵੀ੍ਰਾਂ ਦੇਖਣ ਲਈ wwww.thatta.in >ਗੈਲਰੀ>ਤਸਵੀਰਾਂ>ਸਮਾਗਮ>ਜਨਮ ਦਿਹਾੜਾ ਬਾਬਾ ਬੀਰ ਸਿੰਘ ਜੀ ਤੇ ਜਾਓ ਜਾਂ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ।

http://wp.me/P3Q4l3-fC