ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਮੰਗਲਵਾਰ 22 ਜੁਲਾਈ 2014 (ਮੁਤਾਬਿਕ 7 ਸਾਉਣ ਸੰਮਤ 546 ਨਾਨਕਸ਼ਾਹੀ)

47

11

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ {ਅੰਗ 616}

ਪਦਅਰਥ: ਮਗਨੁਮਸਤ। ਅੰਧਿਆਰੈਹਨੇਰੇ ਵਿਚ। ਨ ਜਾਨੈਡੂੰਘੀ ਸਾਂਝ ਨਹੀਂ ਪਾਂਦਾ। ਜੀਉਜਿੰਦ। ਪਿੰਡੁਸਰੀਰ। ਸਾਜਿਬਣਾ ਕੇ। ਰਚਿਆਪੈਦਾ ਕੀਤਾ। ਮਾਨੈਮੰਨਦਾ ਹੈ।੧।

ਮਨਹੇ ਮਨਮੂੜੇਹੇ ਮੂਰਖਕਰਹਿਤੂੰ ਕਰਦਾ ਹੈਂ। ਕਛੂਐਕੋਈ ਕਰਤੂਤ। ਛਾਨੀਲੁਕੀ।ਰਹਾਉ।

ਮਦਿਨਸ਼ੇ ਵਿਚ। ਮਾਤੋਮਸਤ। ਉਪਜੇਪੈਦਾ ਹੋ ਗਏ। ਭਰਮਤਭਟਕਦਿਆਂ। ਬੰਧਨਜ਼ੰਜੀਰ।੨।

ਦੇਇਦੇ ਕੇ। ਦੇਇ ਕਿਵਾੜਦਰਵਾਜ਼ੇ ਬੰਦ ਕਰ ਕੇ। ਦਾਰਾਇਸਤ੍ਰੀ। ਸੰਗਿਨਾਲ। ਫਾਕੈਕੁਕਰਮ ਕਰਦਾ ਹੈ। ਚਿਤ੍ਰ ਗੁਪਤੁ—(ਧਰਮਰਾਜ ਦੇ ਮੁਨਸ਼ੀ)। ਮਾਗਹਿਮੰਗਦੇ ਹਨਮੰਗਣਗੇ।੩।

ਦੁਖ ਭੰਜਨਹੇ ਦੁੱਖਾਂ ਦੇ ਨਾਸ ਕਰਨ ਵਾਲੇਓਟਆਸਰਾ। ਸਾਗਰਸਮੁੰਦਰ।੪।

ਅਰਥ: ਹੇ ਮੂਰਖ ਮਨਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕਪ੍ਰਭੂਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।

ਹੇ ਭਾਈਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

ਹੇ ਭਾਈਮਨੁੱਖ ਜੀਭ ਦੇ ਸੁਆਦਾਂ ਵਿਚਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈਤੇਦੁੱਖ ਸਹਾਰਦਾ ਰਹਿੰਦਾ ਹੈ।੨।

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾਹਿਸਾਬ ਮੰਗਣਗੇਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

ਹੇ ਨਾਨਕ! (ਆਖ-) ਦੀਨਾਂ ਉਤੇ ਦਇਆ ਕਰਨ ਵਾਲੇਹੇ ਸਰਬਵਿਆਪਕਹੇ ਦੁੱਖਾਂ ਦੇ ਨਾਸ ਕਰਨ ਵਾਲੇਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂਮੈਂ ਤੇਰੀ ਸਰਨ ਆਇਆ ਹਾਂ। ਸੰਸਾਰਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇਕੱਢ ਲੈ।੪।੧੫।੨੬।