ਐਤਵਾਰ 1 ਫਰਵਰੀ 2015 (ਮੁਤਾਬਿਕ 19 ਮਾਘ ਸੰਮਤ 546 ਨਾਨਕਸ਼ਾਹੀ)

42
Today's Mukhwak from G.Damdama Sahib Thatta

Huqam

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬ {ਅੰਗ 662}

ਪਦਅਰਥ: ਸਲਾਹੇਸਿਫ਼ਤ ਕਰੇ, ਖ਼ੁਸ਼ਾਮਦ ਕਰੇਭੀਜੈਭਿੱਜਦਾ, ਪਤੀਜਦਾਬਦੀਬੁਰਿਆਈ, ਨਿੰਦਿਆਤਸੂਰਤਾ ਭੀਛੀਜੈਛਿੱਜਦਾ, ਕਮਜ਼ੋਰ ਹੁੰਦਾ, ਘਾਬਰਦਾਹਾਮਾਹਮਾਇਤ, ਜ਼ਾਮਨੀ {ਹਾਮਾ ਭਰਨੀਜ਼ਾਮਨ ਬਣਨਾ, ਕਿਸੇ ਦੇ ਚੰਗੇ ਹੋਣ ਬਾਰੇ ਤਸੱਲੀ ਭਰਿਆ ਬਚਨ ਆਖਣਾ}ਕੀਆਕੀਤਾ ਗਿਆ, ਬਣਾਇਆ ਗਿਆਕਿਉ ਹੋਇਨਹੀਂ ਹੋ ਸਕਦਾ

ਮਨਹੇ ਮਨ! ਕੁਤੇਕੁੱਤੇ ਵਾਂਗ ਲਾਲਚੀਕੂੜਿਆਰਹੇ ਝੂਠੇ! ਬੂਝੀਐਪਛਾਣਿਆ ਜਾਂਦਾ ਹੈਸਚਿਆਰਸੱਚਾ ਮਨੁੱਖਰਹਾਉ

ਸੁਆਲਿਉਸੋਹਣਾਦੁਗਾਣਾਦੋ ਗੰਢੇ ਕੌਡੀਆਂ ਦੇ

ਬੀਜਿਬੀਜ ਕੇਆਪੇਆਪ ਹੀਖਾਇਕਸਮਾਂ ਖਾਏ, ਸਹੁੰਆਂ ਚੁੱਕੇਵਡਿਆਈਆਗੁਣਤੇਹੈ ਰਾਹਿਉਹੋ ਜਿਹੇ ਰਾਹ ਤੇਜਾਇਜਾਂਦਾ ਹੈਸੁਰਤਿਭਾਵਨਾ, ਮਨ ਦੀ ਵਾਸਨਾ

ਕੂੜੀਆਝੂਠੀਆਂ ਗੱਲਾਂਕੂੜੁਝੂਠਕਬਾੜੁਕੂੜਾ ਕਰਕਟ, ਟੁੱਟਾਭੱਜਾ ਮਾਲ, ਵਿਅਰਥ ਕੰਮਭਾਵੈ ਆਖਉਬੇਸ਼ੱਕ ਪਿਆ ਆਖੇਤੁਧੁ ਭਾਵੈਹੇ ਪ੍ਰਭੂ! ਤੈਨੂੰ ਪਸੰਦ ਆ ਜਾਏਅਧੀ—{ਧੀਅਕਲ} ਅਕਲਹੀਨ ਮਨੁੱਖ, ਸਿੱਧੜਜਾਣੁਜਾਨਣਹਾਰ ਪ੍ਰਭੂਸੁਜਾਣੁਸਿਆਣਾ

ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ

ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈਰਹਾਉ

ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ

ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ

(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ)(ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ

ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ