ਐਤਵਾਰ 12 ਅਪ੍ਰੈਲ 2015 (ਮੁਤਾਬਿਕ 30 ਚੇਤ ਸੰਮਤ 547 ਨਾਨਕਸ਼ਾਹੀ)

    38
    Today's Mukhwak from G.Damdama Sahib Thatta

    Huqam

    ਸੋਰਠਿ ਮਹਲਾ ੫ ॥ ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥ ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥ ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥ ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥ ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥ ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥ ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥ {ਅੰਗ 612}

    ਪਦਅਰਥ: ਬ੍ਰਹਮੰਡਸ੍ਰਿਸ਼ਟੀ। ਕੋਦਾ। ਠਾਕੁਰੁਪਾਲਣਹਾਰ। ਰੇਹੇ ਭਾਈ! ਸਾਰਿਸਾਰ ਲੈ ਕੇ। ਸਮਾਲੈਸੰਭਾਲ ਕਰਦਾ ਹੈ। ਮੂਰਖਿਮੂਰਖ ਨੇ।੧। ਆਰਾਧਿ ਨ ਜਾਨਾ—(ਮੈਂ) ਆਰਾਧਨਾ ਕਰਨੀ ਨਹੀਂ ਸਮਝੀ। ਕਰਤਾਕਰਦਾ ਹਾਂ। ਰੇਹੇ ਭਾਈ! ਹਰਿ ਜੀਉਹੇ ਪ੍ਰਭੂ ਜੀ! ਪਰਿਓਪੈ ਗਿਆ ਹੈ। ਰਾਮ ਦਾਸੁਰਾਮ ਦਾ ਦਾਸ।ਰਹਾਉ। ਸੁਖ ਸਾਗਰਸੁਖਾਂ ਦਾ ਸਮੁੰਦਰ। ਭਰਪੂਰੀਵਿਆਪਕ। ਸਰਬ ਘਟਾਸਾਰੇ ਸਰੀਰਾਂ ਵਿਚ। ਸੰਗੇਨਾਲ ਹੀ।੨। ਹਉਮੈਂ। ਮਿਤਿਹੱਦਬੰਦੀ। ਕਰਿਕਰ ਕੇ। ਵਰਨਉਵਰਨਉਂ, ਮੈਂ ਬਿਆਨ ਕਰਦਾ ਹਾਂ। ਕਿਆ ਜਾਨਾਮੈਂ ਕੀਹ ਜਾਣਦਾ ਹਾਂ? ਕਰਉਕਰਉਂ। ਮੈ ਮੂਰਖਮੈਨੂੰ ਮੂਰਖ ਨੂੰ।੩। ਕੇਤਕ ਬਾਤ ਹੈਕੋਈ ਵੱਡੀ ਗੱਲ ਨਹੀਂ। ਕੋਟਿਕ੍ਰੋੜਾਂ। ਜਿਨਜਿਨ੍ਹਾਂ ਨੇ। ਗਰਭਾਸਿਗਰਭਆਸ਼ੈ ਵਿਚ, ਗਰਭਜੋਨਿ ਵਿਚ।੪।

    ਅਰਥ: ਹੇ ਭਾਈ! ਮੈਨੂੰ ਪਰਮਾਤਮਾ ਦਾ ਸਿਮਰਨ ਕਰਨ ਦੀ ਜਾਚ ਨਹੀਂ। ਮੈਂ (ਤਾਂ ਜ਼ਬਾਨੀ ਜ਼ਬਾਨੀ ਹੀ) ‘ਹਰੀ ਹਰੀ‘, ‘ਗੁਰੂ ਗੁਰੂਕਰਦਾ ਰਹਿੰਦਾ ਹਾਂ। ਹੇ ਪ੍ਰਭੂ ਜੀ! ਮੇਰਾ ਨਾਮ ਰਾਮ ਦਾ ਦਾਸਪੈ ਗਿਆ ਹੈ (ਹੁਣ ਤੂੰ ਹੀ ਮੇਰੀ ਲਾਜ ਰੱਖ, ਤੇ,ਭਗਤੀ ਦੀ ਦਾਤਿ ਦੇਹ)ਰਹਾਉ। ਹੇ ਭਾਈ! ਮੈਂ ਮੂਰਖ ਨੇ ਉਸ ਪਰਮਾਤਮਾ ਦਾ ਇੱਕ ਭੀ ਉਪਕਾਰ ਨਹੀਂ ਸਮਝਿਆ, ਜੇਹੜਾ ਕ੍ਰੋੜਾਂ ਬ੍ਰਹਮੰਡਾਂ ਦਾ ਪਾਲਣਹਾਰ ਮਾਲਕ ਹੈ, ਜੇਹੜਾ ਸਾਰੇ ਜੀਵਾਂ ਨੂੰ (ਰਿਜ਼ਕ ਆਦਿਕ) ਦਾਤਾਂ ਦੇਣ ਵਾਲਾ ਹੈ, ਜੇਹੜਾ (ਸਭ ਜੀਵਾਂ ਨੂੰ) ਪਾਲਦਾ ਹੈ, ਸਦਾ(ਸਭ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ।੧। ਹੇ ਭਾਈ! ਮੈਂ ਮੂਰਖ ਉਸ ਪਰਮਾਤਮਾ ਨੂੰ ਕਿਤੇ ਦੂਰਵੱਸਦਾ ਸਮਝ ਰਿਹਾ ਹਾਂ ਜੇਹੜਾ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਦਇਆ ਦਾ ਘਰ ਹੈ, ਜੇਹੜਾ ਸੁਖਾਂ ਦਾ ਸਮੁੰਦਰ ਹੈ, ਜੇਹੜਾ ਸਾਰੇ ਸਰੀਰਾਂ ਵਿਚ ਹਰ ਥਾਂ ਮੌਜੂਦ ਹੈ, ਜੇਹੜਾ ਸਭ ਜੀਵਾਂ ਦੇ ਅੰਗਸੰਗ ਰਹਿ ਕੇ ਸਭਨਾਂ ਦੇ ਕਰਮ ਵੇਖਦਾ ਹੈ ਤੇ (ਸਭ ਦੀਆਂ ਅਰਜ਼ੋਈਆਂ) ਸੁਣਦਾ ਰਹਿੰਦਾ ਹੈ।੨। ਹੇ ਭਾਈ! ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਰ ਮੈਂ ਉਸ ਦੇ ਗੁਣਾਂ ਨੂੰ ਹੱਦਬੰਦੀ ਵਿਚ ਲਿਆ ਕੇ ਬਿਆਨ ਕਰਦਾ ਹਾਂ। ਮੈਂ ਕੀਹ ਜਾਣ ਸਕਦਾ ਹਾਂ ਕਿ ਉਹ ਪਰਮਾਤਮਾ ਕਿਹੋ ਜਿਹਾ ਹੈ? ਹੇ ਭਾਈ! ਮੈਂ ਆਪਣੇ ਗੁਰੂ ਦੇ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੂਰਖ ਨੂੰ ਸਿੱਖਿਆ ਦੇਵੇ।੩। ਹੇ ਭਾਈ! ਮੈਨੂੰ ਮੂਰਖ ਨੂੰ ਪਾਰ ਲੰਘਾਣਾ (ਗੁਰੂ ਵਾਸਤੇ) ਕੋਈ ਵੱਡੀ ਗੱਲ ਨਹੀਂ (ਉਸ ਦੇ ਦਰ ਤੇ ਆ ਕੇ ਤਾਂ) ਕ੍ਰੋੜਾਂ ਪਾਪੀ (ਸੰਸਾਰਸਮੁੰਦਰ ਤੋਂ) ਪਾਰ ਲੰਘ ਰਹੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਨਕ (ਦੇ ਉਪਦੇਸ਼) ਨੂੰ ਸੁਣਿਆ ਹੈ ਗੁਰੂ ਨਾਨਕ ਦਾ ਦਰਸ਼ਨ ਕੀਤਾ ਹੈ, ਉਹ ਮੁੜ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ।੪।੨।੧੩।