ਐਤਵਾਰ 14 ਸਤੰਬਰ 2014 (ਮੁਤਾਬਿਕ 29 ਭਾਦੋਂ ਸੰਮਤ 546 ਨਾਨਕਸ਼ਾਹੀ)

45

11

ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥ {ਅੰਗ 720}

ਪਦਅਰਥ: ਮਨਹੇ ਮਨ! ਨਿਸਤਾਰਾਪਾਰਉਤਾਰਾ। ਕੋਟੁਕਿਲ੍ਹਾ। ਕੋਟਕਿਲ੍ਹੇ। ਕੋਟਿਕ੍ਰੋੜ। ਕੋਟ ਕੋਟੰਤਰ ਕੇਅਨੇਕਾਂ ਕਿਲਿ੍ਹਆਂ ਦੇ, ਅਨੇਕਾਂ ਜੂਨਾਂ ਦੇ। ਸਭਿਸਾਰੇ। ਖੋਵੈਨਾਸ ਕਰਦਾ ਹੈ। ਭਵਜਲੁਸੰਸਾਰਸਮੁੰਦਰ।੧।ਰਹਾਉ।

ਕਾਇਆਸਰੀਰ। ਨਗਰਿਨਗਰ ਵਿਚ। ਨਿਰੰਕਾਰਾਆਕਾਰਰਹਿਤ। ਨਿਕਟਿਨੇੜੇ। ਗੁਰ ਵੀਚਾਰਾਗੁਰੂ ਦੀ ਦਿੱਤੀ ਸੂਝ ਨਾਲ।੧।

ਆਪੇਆਪ ਹੀ। ਪਾਸਾਰਾਖਿਲਾਰਾ। ਵਿਹਾਝੇਖ਼ਰੀਦਦਾ ਹੈ। ਸਚਾਸਦਾਥਿਰ।੨।

ਅਰਥ: ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰਸਮੁੰਦਰ ਤੋਂ) ਪਾਰਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ(ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ।

(ਹੇ ਭਾਈ!) ਮਾਲਕਪ੍ਰਭੂ (ਸਾਡੇ) ਸਰੀਰਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧।

(ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪।