ਐਤਵਾਰ 22 ਫਰਵਰੀ 2015 (ਮੁਤਾਬਿਕ 10 ਫੱਗਣ ਸੰਮਤ 546 ਨਾ:)

66
Today's Mukhwak from G.Damdama Sahib Thatta

Huqam

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਅੰਗ 700}

ਪਦਅਰਥ: ਕੋਈਕੋਈ ਵਿਰਲਾ। ਈਹਾ ਜਗਿਇਥੇ ਜਗਤ ਵਿਚ। ਸੋਈਉਹੀ ਮਨੁੱਖ। ਬਿਧਿਜੁਗਤਿ। ਤਾ ਕੀਉਸ ਮਨੁੱਖ ਦੀ। ਰੀਤਿਜੀਵਨਜੁਗਤਿ।੧।ਰਹਾਉ। ਬਨਿਤਾਇਸਤ੍ਰੀ। ਸੁਤਪੁੱਤਰ। ਬੰਧਪਰਿਸ਼ਤੇਦਾਰ। ਇਸਟਪਿਆਰੇ, ਇਸ਼ਟ। ਅਰੁਅਤੇ। ਪੂਰਬਪਹਿਲੇ। ਸੰਜੋਗੀਸੰਜੋਗਾਂ ਨਾਲ। ਅੰਤਹਿਅਖ਼ੀਰ ਵੇਲੇ। ਕੋਕੋਈ ਭੀ। ਸਹਾਈਸਾਥੀ।੧। ਮੁਕਤਿ—{मौक्ितक} ਮੋਤੀ। ਕਨਿਕਸੋਨਾ। ਮਨ ਰੰਜਨ ਕੀਮਨ ਨੂੰ ਖ਼ੁਸ਼ ਕਰਨ ਵਾਲੀ। ਬਿਹਾਨੀਬੀਤ ਗਈ। ਅਵਧਹਿਉਮਰ। ਤਾ ਮਹਿਇਹਨਾਂ ਪਦਾਰਥਾਂ ਵਿਚ। ਸੰਤੋਖੁਸ਼ਾਂਤੀ, ਰੱਜ।੨। ਹਸਤਿਹਾਥੀ। ਅਸ੍ਵਘੋੜੇ। ਪਵਨ ਤੇਜਹਵਾ ਦੇ ਵੇਗ ਵਾਲੇ। ਧਣੀਧਨ ਦਾ ਮਾਲਕ। ਭੂਮਨਜ਼ਿਮੀ ਦਾ ਮਾਲਕ। ਚਤੁਰਾਂਗਾਚਾਰ ਅੰਗਾਂ ਵਾਲੀ ਫ਼ੌਜਹਾਥੀ, ਰਥ, ਘੋੜੇ, ਪੈਦਲ। ਸੰਗਿਨਾਲ। ਕਛੂਐਕੁਝ ਭੀ। ਸਿਧਾਇਓਤੁਰ ਪਿਆ।੩। ਪ੍ਰਿਅਪਿਆਰੇ। ਤਾ ਕੈਉਹਨਾਂ ਦੀ ਸੰਗਤਿ ਵਿਚ। ਗਾਈਐਗਾਣਾ ਚਾਹੀਦਾ ਹੈ। ਈਹਾਇਸ ਲੋਕ ਵਿਚ। ਆਗੈਪਰਲੋਕ ਵਿਚ। ਊਜਲਰੌਸ਼ਨ। ਕੈ ਸੰਗਿਦੇ ਨਾਲ, ਦੀ ਸੰਗਤਿ ਵਿਚ।੪।

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧। ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆਇਹਨਾਂ ਵਿਚ (ਲੱਗਿਆਂ) ਸਾਰੀ ਉਮਰ ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨। ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩। ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।