Breaking News
Home / ਹੁਕਮਨਾਮਾ / ਐਤਵਾਰ 23 ਅਕਤੂਬਰ 2016 (8 ਕੱਤਕ ਸੰਮਤ 548 ਨਾਨਕਸ਼ਾਹੀ)

ਐਤਵਾਰ 23 ਅਕਤੂਬਰ 2016 (8 ਕੱਤਕ ਸੰਮਤ 548 ਨਾਨਕਸ਼ਾਹੀ)

Daily Hukamnama Damdama Sahib Thatta

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {628}

ਅਰਥ: ਹੇ ਸੰਤ ਜਨੋ! (ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ। ਹੇ ਸੰਤ ਜਨੋ! (ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧। ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

ਵਾਹਿਗੁਰੂ ਜੀ ਕਾ ਖ਼ਾਲਸਾ। ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | twitter@Pind_Thatta | YouTube/PindThatta | WhatsApp: 98728-98928

About thatta

Comments are closed.

Scroll To Top
error: