Breaking News
Home / ਹੁਕਮਨਾਮਾ / ਐਤਵਾਰ 30 ਅਕਤੂਬਰ 2016 (15 ਕੱਤਕ ਸੰਮਤ 548 ਨਾਨਕਸ਼ਾਹੀ)

ਐਤਵਾਰ 30 ਅਕਤੂਬਰ 2016 (15 ਕੱਤਕ ਸੰਮਤ 548 ਨਾਨਕਸ਼ਾਹੀ)

Today's Mukhwak from G.Damdama Sahib Thatta

ਐਤਵਾਰ 30 ਅਕਤੂਬਰ 2016 (15 ਕੱਤਕ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥ {ਅੰਗ 628}

ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾਥਿਰ ਰਹਿਣ ਵਾਲੇ ਪ੍ਰਭੂ ਦੀ ਸਦਾਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! (ਆਖ-) ਹੇ ਪ੍ਰਭੂ! (ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।

About thatta

Comments are closed.

Scroll To Top
error: