ਐਤਵਾਰ 5 ਅਕਤੂਬਰ 2014 (ਮੁਤਾਬਿਕ 20 ਅੱਸੂ ਸੰਮਤ 546 ਨਾਨਕਸ਼ਾਹੀ)

32

11

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਅੰਗ 674}

ਪਦਅਰਥ: ਪ੍ਰਤਿਪਾਲਕਪਾਲਣ ਵਾਲੇ। ਨਾਇਕਆਗੂ। ਨਿਮਖਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇਤੇਰੇ ਆਸਰੇ।੧।

ਜਿਹਵਾਜੀਭ। ਕਹੀਐਬਿਆਨ ਕੀਤਾ ਜਾ ਸਕਦਾ ਹੈ। ਤੇਰੋਤੇਰਾ। ਕਿਨ ਹੀਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ ਕਿਨਿਦੀ ਿਕ੍ਰਿਆ ਵਿਸ਼ੇਸ਼ਣ ਹੀਦੇ ਕਾਰਨ ਉੱਡ ਗਈ ਹੈ}ਲਹੀਐਲੱਭਿਆ ਜਾ ਸਕਦਾ।੧।ਰਹਾਉ।

ਕੋਟਿਕ੍ਰੋੜਾਂ। ਪਰਾਧਅਪਰਾਧ। ਖੰਡਹੁਨਾਸ ਕਰਦੇ ਹੋ। ਬਿਧਿਤਰੀਕਾ। ਅਗਿਆਨਗਿਆਨਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪਥੋੜੀ, ਹੋਛੀ। ਬਿਰਦੁਮੁੱਢਕਦੀਮਾਂ ਦਾ (ਪਿਆਰ ਵਾਲਾ)ਸੁਭਾਉ।੨।

ਤੁਮਾਰੀਤੇਰੀ ਹੀ। ਸੁਹੇਲੇਸੁਖ ਦੇਣ ਵਾਲੇ। ਰਾਖਨਹਾਰਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇਗ਼ੁਲਾਮ।੩।

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ,ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! (ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨਜੋਗੇ!ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।