ਐਮਸਟਰਡਮ ਹਾਲੈਂਡ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ।

119

1

ਨੌਜਵਾਨ ਸਭਾ ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਵਿਖੇ ਸ਼ਹੀਦਾਂ ਦੀ ਯਾਦ ਵਿੱਚ 9 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਤੇ ਐਤਵਾਰ 11 ਅਕਤੂਬਰ ਨੂੰ ਭੋਗ ਪਾਏ ਗਏ। ਉਪਰੰਤ ਗਿਆਨੀ ਰਾਮ ਸਿੰਘ ਤੇ ਬੱਚਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਭਾਈ ਸਲੱਖਣ ਸਿੰਘ ਜਾਗੋ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸਮੂਹ ਸ਼ਹੀਦਾਂ ਤੇ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ਬਾਰੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।