ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 60ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 30ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 29 ਮਈ 2017 ਦਿਨ ਸੋਮਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਮਿਤੀ 27 ਮਈ 2017 ਨੂੰ 25 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਹੋਵੇਗੀ, ਜਿਨਾਂ ਦੇ ਭੋਗ ਮਿਤੀ 29 ਮਈ 2017 ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਪੈਣਗੇ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਅੰਮ੍ਰਿਤ ਅਭਿਲਾਖੀ ਸਵੇਰੇ 10 ਕੇਸੀ ਇਸ਼ਨਾਨ ਕਰਕੇ ਪਹੁੰਚ ਜਾਣ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ਤੇ ਦੇਖੀਆਂ ਜਾ ਸਕਣਗੀਆਂ।