ਗੁਰਪੁਰਬ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸੁੰਦਰ ਦੀਪਮਾਲਾ

39

ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਨਗਰ ਨਿਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਹਜੂਰੀ ਰਾਗੀਆਂ ਵੱਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਮਾਸਟਰ ਮਹਿੰਗਾ ਸਿੰਘ ਮੋਮੀ ਅਤੇ ਸਵਰਗਵਾਸੀ ਮਾਸਟਰ ਅਰਜਨ ਸਿੰਘ ਜਾਂਗਲਾ ਹੇਲਪਲਾਈਨ ਗਰੁੱਪ ਵੱਲੋਂ ਗੁਰਦੁਆਰਾ ਸਾਹਿਬ ਵਿੱਚ 7 ਦਿਨ ਲਗਾਤਾਰ ਸੁੰਦਰ ਦੀਪਮਾਲਾ ਦਾ ਪ੍ਰਬੰਧ ਕਰਵਾਇਆ ਗਿਆ। ਜਿਸ ਦਾ ਸਾਰਾ ਖਰਚ ਉਪਰੋਕਤ ਸੰਸਥਾ ਵੱਲੋਂ ਕੀਤਾ ਗਿਆ।