ਗੁ: ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਵਿਸਾਖੀ ਦੇ ਸਬੰਧ ‘ਚ ਕੀਰਤਨ ਤੇ ਢਾਡੀ ਦਰਬਾਰ 13-14 ਅਪ੍ਰੈਲ ਨੂੰ

98

ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਬੰਧ ਵਿੱਚ ਕੀਰਤਨ ਸਮਾਗਮ ਅਤੇ ਢਾਡੀ ਦਰਬਾਰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਮਿਤੀ 14 ਅਪ੍ਰੈਲ 2018 ਦਿਨ ਸ਼ਨੀਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਮਿਤੀ 11 ਅਪ੍ਰੈਲ 2018 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਭੀਲਾਂਵਾਲਾ, ਟਿੱਬਾ, ਸੈਦਪੁਰ, ਅਮਰਕੋਟ, ਗਾਂਧਾ ਸਿੰਘ ਵਾਲਾ, ਭੋਰੂਆਲਾ, ਜਾਂਗਲਾ, ਸ਼ਿਕਾਰਪੁਰ, ਨਸੀਰਪੁਰ, ਪੱਤੀ ਸਰਦਾਰ ਨਬੀ ਬਖਸ਼, ਬੂਲਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ।

ਮਿਤੀ 13 ਅਪ੍ਰੈਲ 2018 ਦਿਨ ਸ਼ੁੱਕਰਵਾਰ ਨੂੰ ਰਾਤ 7 ਵਜੇ ਤੋਂ 12 ਵਜੇ ਤੱਕ ਕੀਰਤਨ ਦਰਬਾਰ ਅਤੇ ਕਥਾ ਸਮਾਗਮ ਹੋਵੇਗਾ ਜਿਸ ਵਿੱਚ ਗਿਆਨੀ ਜਸਵਿੰਦਰ ਸਿੰਘ ਜੀ ਸਾਬਕਾ ਹੈੱਡ ਗਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੁਖਵੰਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਬਰਤੋੜ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਗੁਰੂ ਜਸ ਸਰਵਣ ਕਰਵਾਉਣਗੇ।

ਮਿਤੀ 14 ਅਪ੍ਰੈਲ 2018 ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਪੰਡਾਲ ਸੱਜਣਗੇ ਜਿਸ ਵਿੱਚ ਭਾਈ ਸੁਖਦੇਵ ਸਿੰਘ ਚਮਕਾਰਾ ਦਾ ਢਾਡੀ ਜਥਾ ਅਤੇ ਗਿਆਨੀ ਸੰਤ ਸਿੰਘ ਪਾਰਸ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਨਿਭਾਉਣਗੇ। ਸਮਾਗਮ ਦਾ ਸਿੱਧਾ ਪ੍ਰਸਾਰਣ ਵੈਬਸਾਈਟ www.CkLiveTv.com ਤੇ ਦੇਖਿਆ ਜਾ ਸਕੇਗਾ।