ਤਖਤ ਸ੍ਰੀ ਪਟਨਾ ਸਾਹਿਬ ਵਿਖੇ ਬਾਬਾ ਗੁਰਚਰਨ ਸਿੰਘ ਜੀ ਨੂੰ ਕੀਤਾ ਗਿਆ ‘ਸ਼੍ਰੋਮਣੀ ਸੇਵਾ ਰਤਨ’ ਨਾਲ ਸਨਮਾਨਤ

449

ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਗਟ ਅਸਥਾਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ 350ਵੇਂ ਪ੍ਰਕਾਸ਼ ਗੁਰਪੁਰਬ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਨਿਭਾਈਆਂ ਜਾ ਰਹੀਆਂ ਪੰਥਕ ਮਹਾਨ ਅਦੁੱਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਲੰਗਰਾਂ ਦੇ ਮੁਖੀ ਸੇਵਾਦਾਰ ਭਾਈ ਜਸਪਾਲ ਸਿੰਘ (ਬਾਬਾ ਨੀਲਾ), ਜਥੇ. ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਹਰਜਿੰਦਰ ਸਿੰਘ ਲਾਡੀ (ਪ੍ਰਧਾਨ ਡਡਵਿੰਡੀ), ਜਥੇ. ਪਰਮਿੰਦਰ ਸਿੰਘ ਖਾਲਸਾ ਪ੍ਰਧਾਨ ਬਾਬਾ ਜ਼ੋਰਾਵਰ ਸਿੰਘ, ਡਾ. ਨਿਰਵੈਲ ਸਿੰਘ ਧਾਲੀਵਾਲ, ਪ੍ਰੀਤਮ ਸਿੰਘ ਡੌਲਾ, ਖੁਸ਼ਵਿੰਦਰ ਸਿੰਘ ਹਾਂਡਾ, ਇੰਦਰਜੀਤ ਸਿੰਘ ਸਰਪੰਚ, ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਸਵਰਨ ਸਿੰਘ ਭਲਵਾਨ ਰਾਮੇ, ਸਰਪੰਚ ਤਰਸੇਮ ਸਿੰਘ ਰਾਮੇ, ਭੁਪਿੰਦਰ ਸਿੰਘ ਖਿੰਡਾ, ਭਾਈ ਕੰਵਲਨੈਨ ਸਿੰਘ ਕੇਨੀ, ਭਾਈ ਪਲਵਿੰਦਰ ਸਿੰਘ ਬਿੱਕਾ, ਗਿਆਨੀ ਫੌਜਾ ਸਿੰਘ ਸਾਗਰ ਢਾਡੀ, ਗਿਆਨੀ ਸੁਰਜੀਤ ਸਿੰਘ ਸਫਰੀ, ਜਥੇ. ਅਵਤਾਰ ਸਿੰਘ ਫੌਜੀ ਆਦਿ ਨੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਠੱਟਾ ਵਾਲਿਆਂ ਨੂੰ ‘ਸ਼੍ਰੋਮਣੀ ਸੇਵਾ ਰਤਨ’ ਸਨਮਾਨ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।