ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਅਤੇ ਅੰਤਿਮ ਪ੍ਰਭਾਤ ਫੇਰੀ ਕੱਢੀ ਗਈ।

36

152 copy

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪੰਜਵੀਂ ਅਤੇ ਅੰਤਿਮ ਪ੍ਰਭਾਤ ਫੇਰੀ ਮਿਤੀ 06 ਜਨਵਰੀ 2013 ਦਿਨ ਸੋਮਵਾਰ ਸਵੇਰੇ 4:00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਮਿਸਤਰੀ ਅਵਤਾਰ ਸਿੰਘ, ਗੁਰਦੀਪ ਸਿੰਘ ਬਾਬੇ ਕਿਆਂ ਕੇ, ਤਰਖਾਣਾਂ ਕੇ ਘਰਾਂ, ਸਵਰਨ ਸਿੰਘ ਮੋਮੀ, ਮਾਸਟਰ ਮਹਿੰਗਾ ਸਿੰਘ ਮੋਮੀ, ਮਲਕੀਤ ਸਿੰਘ ਸੋਢੀ, ਗੁਰਦੀਪ ਸਿੰਘ ਚੁੱਪ, ਜਰਨੈਲ ਸਿੰਘ ਚੁੱਪ, ਮੇਹਰ ਸਿੰਘ ਚੁੱਪ, ਸਵਰਨ ਸਿੰਘ ਮੋਮੀ, ਬਲਬੀਰ ਸਿੰਘ ਮੋਮੀ, ਦਰਸ਼ਨ ਸਿੰਘ ਸਾਬਕਾ ਸਰਪੰਚ, ਮਾੜ੍ਹਿਆਂ ਕੇ ਘਰਾਂ, ਤਰਖਾਣਾਂ ਦੇ ਘਰਾਂ, ਬਾਵੀ ਕੇ ਦਿਆਂ ਘਰਾਂ ਤੋਂ ਹੁੰਦੀ ਹੋਈ ਗੁਰਦੁਆਰਾ ਦਮਦਮਾ ਸਾਹਿਬ ਅਤੇ ਫਿਰ ਵਾਪਸ ਗੁਰਦੁਆਰਾ ਸਾਹਿਬ ਠੱਟਾ ਨਵਾਂ ਵਿਖੇ ਪਹੁੰਚੀ। ਇਸ ਮੌਕੇ ਚੁੱਪਾਂ ਦੇ ਸਮੂਹ ਪਰਿਵਾਰ ਵੱਲੋਂ ਚਾਹ ਪਕੌੜਿਆਂ ਦਾ ਲੰਗਰ, ਮਾੜਿਆਂ ਦੇ ਸਮੂਹ ਪਰਿਵਾਰ ਵੱਲੋਂ ਫਲਾਂ ਦਾ ਲੰਗਰ ਅਤੇ ਤਰਖਾਣਾਂ ਦੇ ਸਮੂਹ ਪਰਿਵਾਰ ਵੱਲੋਂ ਗਰਮਾ-ਗਰਮ ਗੁਲਾਬ ਜਾਮੁਨ ਅਤੇ ਚਾਹ ਦਾ ਲੰਗਰ ਲਗਾਇਆ ਗਿਆ। ਪ੍ਰਭਾਤ ਫੇਰੀ ਦੀਆਂ ਸਾਰੇ ਦਿਨਾਂ ਦੀਆਂ ਤਸਵੀਰਾਂ ਅਤੇ ਵੀਡੀਓ, ਵੈਬਸਾਈਟ ਦੇ ਗੈਲਰੀ ਵਾਲੇ ਪੰਨੇ ਤੇ ਉਪਲਭਦ ਹਨ।