ਦਿਲਬੀਰ ਸਿੰਘ ਸੈਂਟਰ ਹੈੱਡ ਟੀਚਰ ਨੂੰ ਸੇਵਾਮੁਕਤੀ ਮੌਕੇ ਸਨਮਾਨਿਤ ਕੀਤਾ ਗਿਆ।

56

d143729198

ਦਿਲਬੀਰ ਸਿੰਘ ਸੈਂਟਰ ਹੈੱਡ ਟੀਚਰ ਬਿਧੀਪੁਰ ਦੀ ਸੇਵਾ ਮੁਕਤੀ ਮੌਕੇ ਕਲੱਸਟਰ ਬਿਧੀਪੁਰ ਦੇ ਸਮੂਹ ਅਧਿਆਪਕਾਂ ਵੱਲੋਂ ਸ਼੍ਰੀ ਦਲਬੀਰ ਸਿੰਘ ਸੀ.ਐਚ.ਟੀ ਨੂੰ ਵਿਦਾਇਗੀ ਪਾਰਟੀ ਦੇਣ ਲਈ ਬਲਾਕ ਸਿੱਖਿਆ ਅਫ਼ਸਰ ਸ਼੍ਰੀ ਸੁੱਚਾ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਬਿਧੀਪੁਰ ਵਿਚ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ | ਇਸ ਮੌਕੇ ਸ਼੍ਰੀ ਦਲਬੀਰ ਸਿੰਘ, ਉਨ੍ਹਾਂ ਦੀ ਧਰਮ-ਪਤਨੀ ਸ਼੍ਰੀਮਤੀ ਨਰਿੰਦਰ ਕੌਰ ਨੇ ਆਪਣੇ ਪਰਿਵਾਰ ਸਮੇਤ ਸ਼ਿਰਕਤ ਕੀਤੀ | ਇਸ ਮੌਕੇ ਸ਼੍ਰੀ ਸੁੱਚਾ ਸਿੰਘ ਬਲਾਕ ਸਿੱਖਿਆ ਅਫ਼ਸਰ ਨੇ ਦਲਬੀਰ ਸਿੰਘ ਦੀਆਂ ਸ਼ਾਨਦਾਰ ਅਧਿਆਪਨ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਵਿਅਕਤੀਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਸੇਵਾ ਮੁਕਤੀ ਦੀ ਵਧਾਈ ਦਿੱਤੀ | ਇਸ ਤੋਂ ਇਲਾਵਾ ਸਰਪੰਚ ਇੰਦਰਜੀਤ ਸਿੰਘ ਬਿਧੀਪੁਰ ਨੇ ਵੀ ਦਲਬੀਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸ਼੍ਰੀ ਜੋਗਿੰਦਰ ਸਿੰਘ ਅਮਾਨੀਪੁਰ, ਸੁਖਚੈਨ ਸਿੰਘ ਬੱਧਣ, ਬਲਦੇਵ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਕੰਵਲਪ੍ਰੀਤ ਕੌੜਾ ਨੇ ਵੀ ਸ਼੍ਰੀ ਦਲਬੀਰ ਸਿੰਘ ਦੀ ਸਮਾਜ ਸੇਵਾ ਪ੍ਰਤੀ ਆਪਣੇ ਵਿਚਾਰ ਹਾਜ਼ਰ ਸਰੋਤਿਆ ਨਾਲ ਸਾਂਝੇ ਕੀਤੇ | ਇਸ ਮੌਕੇ ਕਲੱਸਟਰ ਬਿਧੀਪੁਰ ਦੇ ਸਮੂਹ ਸਟਾਫ਼ ਅਤੇ ਸਕੂਲ ਬਿਧੀਪੁਰ ਦੇ ਸਟਾਫ਼ ਵੱਲੋਂ ਉਨ੍ਹਾਂ ਦਾ ਤੋਹਫ਼ੇ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੀ ਸੁੱਚਾ ਸਿੰਘ ਬਲਾਕ ਸਿੱਖਿਆ ਅਫ਼ਸਰ, ਬਲਦੇਵ ਸਿੰਘ ਮਨਿਆਲਾ, ਜੋਗਿੰਦਰ ਸਿੰਘ ਅਮਾਨੀਪੁਰ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਰਾਜਵਿੰਦਰ ਕੌਰ, ਸੁਰਜੀਤ ਕੌਰ, ਬਲਜੀਤ ਕੌਰ, ਗੁਰਿੰਦਰਜੀਤ ਕੌਰ, ਦਲਜੀਤ ਕੌਰ, ਰਮਨਦੀਪ ਕੌਰ, ਹਰਪ੍ਰੀਤਪਾਲ ਸਿੰਘ, ਜਸਵਿੰਦਰ ਸਿੰਘ, ਗੀਤਾਂਜ਼ਲੀ, ਸੁਖਚੈਨ ਸਿੰਘ ਬੱਧਣ, ਗਗਨਦੀਪ ਸਿੰਘ , ਗੁਰਦਿਆਲ ਸਿੰਘ, ਮਨਜੀਤ ਸਿੰਘ, ਸਰਪੰਚ ਇੰਦਰਜੀਤ ਸਿੰਘ, ਕੰਵਲਪ੍ਰੀਤ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |