ਪ੍ਰਸਿੱਧ ਸਮਾਜ ਸੇਵਕ ਗੁਰਦੀਪ ਸਿੰਘ ਲਾਲੀ ਨਵਾਂ ਠੱਟਾ ਨੇ ਇਕ ਬਿਆਨ ਰਾਹੀਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਨਾਨ ਮੈਡੀਕਲ ਦਾ ਕੋਈ ਵੀ ਅਧਿਆਪਕ ਨਾ ਹੋਣ ਕਰਕੇ ਇਸ ਸਕੂਲ ਵਿਚ 11ਵੀਂ ਅਤੇ 12ਵੀਂ ਵਿਚ ਪੜ੍ਹਦੇ ਸਮੂਹ ਵਿਦਿਆਰਥੀਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ, ਪ੍ਰੰਤੂ ਸਿੱਖਿਆ ਵਿਭਾਗ ਇਸ ਪਾਸੇ ਬਿਲਕੁੱਲ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਰ੍ਹੇ ਹੀ ਸਰਕਾਰ ਵੱਲੋਂ ਉਕਤ ਸਕੂਲ ਵਿਚ ਨਾਨ ਮੈਡੀਕਲ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਸਨ, ਪ੍ਰੰਤੂ ਸਕੂਲ ਵਿਚ ਕੋਈ ਵੀ ਅਧਿਆਪਕ ਨਾ ਹੋਣ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪਾਸੋਂ ਮੰਗ ਕੀਤੀ ਹੈ ਕਿ ਇਸ ਅਮਲੇ ਵੱਲੋਂ ਗੰਭੀਰਤਾ ਨਾਲ ਧਿਆਨ ਦਿੱਤਾ ਜਾਵੇ।