ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸ੍ਰੀਮਤੀ ਮਨਜੀਤ ਕੌਰ ਪਤਨੀ ਸਵਰਨ ਸਿੰਘ (ਰਿਟਾ. ਇਸਪੈਕਟਰ ਪੀ.ਆਰ.ਟੀ.ਸੀ.) ਮਾਸਟਰ ਹਰਬਖਸ ਸਿੰਘ ਕਰੀਰ, ਸੁਖਦੇਵ ਸਿੰਘ ਕਰੀਰ ਅਤੇ ਸ਼ਿਵਚਰਨ ਸਿੰਘ ਕਰੀਰ ਦੇ ਵੱਡੇ ਭੈਣ ਜੀ, ਵਾਸੀ ਮੁਹੱਲਾ ਸਿੱਖਾਂ ਸੁਲਤਾਨਪੁਰ ਲੋਧੀ ਮਿਤੀ 8 ਅਗਸਤ 2018 ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਵਜੇ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 15 ਅਗਸਤ 2018 ਦਿਨ ਬੁੱਧਵਾਰ ਨੂੰ ਉਹਨਾਂ ਦੇ ਗ੍ਰਹਿ ਮੁਹੱਲਾ ਸਿੱਖਾਂ, ਸੁਲਤਾਨਪੁਰ ਲੋਧੀ ਵਿਖੇ ਪਵੇਗਾ। ਉਪਰੰਤ ਵੈਰਾਗਮਈ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਸਿੱਖਾਂ, ਸੁਲਤਾਨਪੁਰ ਲੋਧੀ ਵਿਖੇ ਦੁਪਹਿਰ 12:00 ਤੋਂ 2:00 ਵਜੇ ਤੱਕ ਹੋਵੇਗਾ। ਸੋ ਆਪ ਜੀ ਨੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨੀ ਜੀ।
ਅਕਾਲ ਪੁਰਖ ਦੇ ਭਾਣੇ ਵਿੱਚ:
ਸਮੂਹ ਅਠਵਾਣੀਆ ਪਰਿਵਾਰ:
98154-13411, 98881-56701, 98727-35102
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ {ਅੰਗ 12}