ਪੰਜਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿੱਚ, ਗੁਰਦੁਆਰਾ ਸਾਹਿਬ ਵਿਖੇ, ਸੁਖਮਨੀ ਸਾਹਿਬ ਜੀ ਦੇ ਪਾਠ, ਸੰਗਤੀ ਰੂਪ ਵਿੱਚ, ਰੋਜਾਨਾ, ਮਿਤੀ 15 ਮਈ 2009 ਤੋਂ ਮਿਤੀ 15 ਜੂਨ 2009 ਤੱਕ ਹੋਏ। ਜਿਨ੍ਹਾਂ ਦਾ ਭੋਗ 15 ਜੂਨ 2009 ਸ਼ਾਮ 5 ਵਜੇ ਪਿਆ। ਇਸ ਮੌਕੇ ਰੋਜਾਨਾ ਹੀ ਗੁਰਦੁਆਰਾ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਚੱਲੀ। ਮਿਤੀ 16 ਜੂਨ 2009 ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਨਗਰ ਨਿਵਾਸੀਆਂ ਦੁਆਰਾ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।