ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੋਸਾਇਟੀ, ਪ੍ਰਵਾਸੀ ਭਾਰਤੀ, ਗ੍ਰਾਮ ਪੰਚਾਇਤ, ਇਲਾਕਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਟਿੱਬਾ ਵਿੱਖੇ ਨੇੜੇ ਪੰਚਾਇਤ ਘਰ ਗੁਰਦੁਆਰਾ ਸਾਹਿਬ ਵਿੱਚ ਮਹਾਰਾਜ ਜੱਸਾ ਸਿੰਘ ਰਾਮਗ੍ਹੜੀਆ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਹਜ਼ੂਰੀ ਰਾਗੀ ਸਤਿੰਦਰਪਾਲ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ।
ਢਾਡੀ ਜਥਾ ਸੰਤ ਸਿੰਘ ਪਾਰਸ ਤੇ ਸਾਥੀਆਂ ਨੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਇਤਿਹਾਸ ਨਾਲ ਜੋੜਦਿਆਂ ਕਿਹਾ ਕਿ ਸਾਨੂੰ ਇਹਨਾਂ ਸੂਰਬੀਰਾਂ ਯੋਧਿਆਂ ਦੀਆਂ ਸਿਖਿਆਵਾਂ ਤੇ ਚੱਲਦਿਆਂ ਸਮਾਜ ਵਿੱਚ ਅਜਿਹੇ ਕੰਮ ਕਰਨ ਚਾਹੀਦੇ ਹਨ ਜਿਸ ਨਾਲ ਅਸੀਂ ਦੇਸ਼ ਲਈ ਵੱਡਮੁੱਲਾ ਯੋਗਦਾਨ ਪਾ ਸਕੀਏ। ਉਹਨਾਂ ਵਿਸਥਾਰ ਸਾਹਿਤ ਦੱਸਦਿਆਂ ਕਿਹਾ ਕਿ ਸਾਡਾ ਪੰਜਾਬ ਸਿੱਖ ਧਰਮ ਤੋਂ ਕੋਹਾਂ ਦੂਰ ਹੁੰਦਾ ਜਾ ਰਿਹਾ ਹੈ,ਸਾਡੇ ਨੋਜਵਾਨ ਦਾੜ੍ਹੀ ਕੇਸ ਰੱਖਣ ਤੋਂ ਪ੍ਰਹੇਜ਼ ਕਰ ਰਹੇ ਹਨ ਤੇ ਬੁਰੀਆਂ ਆਦਤਾਂ ਵਿੱਚ ਫਸਦੇ ਜਾ ਰਹੇ ਹਨ। ਗੁਰੂ ਇਤਿਹਾਸ ਨਾਲ ਜੋੜਦਿਆਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਲੋੜ ਹੈ ਨੋਜਵਾਨ ਨੂੰ ਸਿੱਖੀ ਨਾਲ ਜੋੜਈਏ ਤੇ ਗੂਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕਰੀਏ। ਕਵੀਸ਼ਰੀ ਜਥਾ ਭਾਈ ਲੱਖਾ ਸਿੰਘ ਮਹਿਰ ਵਾਲਾ ਨੇ ਵੀ ਆਪਣੀ ਕਵੀਸ਼ਰੀ ਰਾਹੀਂ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਜੀ ਦੀਆਂ ਕਵਿਤਾਵਾਂ ਸੁਣਾਈਆਂ।
ਸੋਸਾਇਟੀ ਦੇ ਪ੍ਰਧਾਨ ਪ੍ਰੋਫੈਸਰ ਗੁਰਮੀਤ ਸਿੰਘ ਨੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਅਜਿਹੇ ਯੋਧਿਆਂ ਦੇ ਜਨਮ ਦਿਹਾੜੇ ਮਨਾਉਣੇ ਚਾਹੀਦੇ ਹਨ। ਜਿਨ੍ਹਾਂ ਦੀ ਬਦੌਲਤ ਅਸੀਂ ਅਜ਼ਾਦ ਭਾਰਤ ਵਿੱਚ ਸੁੱਖ ਦਾ ਸਾਹ ਲੈ ਰਹੇ ਹਾਂ। ਚੇਅਰਮੈਨ ਬਖਸੀਸ਼ ਸਿੰਘ, ਵਾਈਸ ਪ੍ਰਧਾਨ ਇੰਦਰਜੀਤ ਸਿੰਘ, ਮੀਤ ਪ੍ਰਧਾਨ ਬਖਸ਼ੀਸ ਸਿੰਘ, ਜਨਰਲ ਸਕੱਤਰ ਸੰਤੋਖ ਸਿੰਘ, ਮੀਤ ਸਕੱਤਰ ਅਮਰਜੀਤ ਸਿੰਘ, ਪ੍ਰੈਸ ਸਕੱਤਰ ਗੁਰਜੀਤ ਸਿੰਘ, ਖਜਾਨਚੀ ਅਮਰਜੀਤ ਸਿੰਘ ਨੇ ਵੀ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜਾ ਦੀ ਵਧਾਈ ਦਿੱਤੀ ਅਤੇ ਗੁਰਦੁਆਰਾ ਸਾਹਿਬ ਆਇਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ। ਸੋਸਾਇਟੀ ਦੀ ਮਾਲੀ ਮੱਦਦ ਕਰਨ ਵਾਲਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ। ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਪ੍ਰੋਫੈਸਰ ਬਲਜੀਤ ਸਿੰਘ, ਮੈਨੇਜਰ ਸਵਰਨ ਸਿੰਘ, ਮੈਂਬਰ ਜੋਗਿੰਦਰ ਸਿੰਘ, ਸਰਪੰਚ ਸੂਰਤ ਸਿੰਘ ਅਮਰਕੋਟ, ਨੰਬਰਦਾਰ ਹਰਭਜਨ ਸਿੰਘ, ਪ੍ਰੀਤਮ ਸਿੰਘ ਮੰਗੂਪੁਰ, ਪ੍ਰਧਾਨ ਜਗੀਰ ਸਿੰਘ, ਮਹਿੰਦਰ ਸਿੰਘ ਚਾਨਾ, ਸੁਖਵਿੰਦਰ ਸਿੰਘ ਸੌਂਧ, ਦਲੀਪ ਸਿੰਘ, ਮੈਂਬਰ ਬਲਬੀਰ ਸਿੰਘ, ਮਹਿੰਦਰ ਸਿੰਘ ਸੈਦਪੁਰ, ਮਨਜੀਤ ਸਿੰਘ ਬੱਬ, ਤੀਰਥ ਸਿੰਘ, ਗਰਦਾਵਰ ਬਖਸੀਸ ਸਿੰਘ, ਮਾ.ਗੁਰਬਚਨ ਸਿੰਘ, ਮਾ.ਗੁਰਮੇਜ ਸਿੰਘ, ਗੀਤਕਾਰ ਭਜਨ ਸਿੰਘ ਥਿੰਦ, ਮਾਸਟਰ ਜਸਵਿੰਦਰ ਸਿੰਘ, ਮਾਸਟਰ ਬਲਬੀਰ ਸਿੰਘ ਤਲਵੰਡੀ ਚੌਧਰੀਆਂ, ਫਾਰਮਾਸਿਸਟ ਦਵਿੰਦਰ ਸਿੰਘ ਖਾਲਸਾ ਅਤੇ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।