ਨਾਟਕ ਕਮੇਟੀ ਤੇ ਗ੍ਰਾਮ ਪੰਚਾਇਤ ਟਿੱਬਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਤੇ ਭਾਅ ਜੀ ਗੁਰਸ਼ਰਨ ਸਿੰਘ ਉਰਫ਼ ਭਾਈ ਮੰਨਾ ਸਿੰਘ ਦੀ ਸੋਚ ਨੂੰ ਸਮਰਪਿਤ 20 ਨਵੰਬਰ ਦਿਨ ਐਤਵਾਰ ਨੂੰ ਸ਼ਾਮ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਤਰਕਸ਼ੀਲ ਸੁਸਾਇਟੀ ਇਕਾਈ ਟਿੱਬਾ ਦੇ ਪ੍ਰਧਾਨ ਨੇ ਦੱਸਿਆ ਕਿ ਸਮਾਗਮ ਵਿਚ ਪ੍ਰੋ. ਜਗਮੋਹਣ ਸਿੰਘ ਸ਼ਹੀਦ ਭਗਤ ਸਿੰਘ ਦੇ ਭਾਣਜਾ ਲੁਧਿਆਣਾ ਤੋਂ ਬਤੌਰ ਮੁੱਖ ਮਹਿਮਾਨ ਪਹੁੰਚ ਰਹੇ ਹਨ | ਅੰਧਵਿਸ਼ਵਾਸੀ, ਬੇਰੁਜ਼ਗਾਰੀ ਤੇ ਕਿਸਾਨੀ ਸੰਕਟ ਦੀਆਂ ਸਮੱਸਿਆਵਾਂ ਨੂੰ ਉਭਾਰਦੇ ਨਾਟਕ ‘ਨਵਾਂ ਜਨਮ’ ਤੇ ‘ਪੰਜਾਬ ਤਾਂ ਆਵਾਜ਼ਾਂ ਮਾਰਦਾ’ ਪੇਸ਼ ਕੀਤੇ ਜਾਣਗੇ | ਸ਼ਹੀਦ ਭਗਤ ਸਿੰਘ ਵਿਚਾਰ ਮੰਚ ਆਰ.ਸੀ.ਐਫ. ਤੇ ਆਜ਼ਾਦ ਕਲਾ ਮੰਚ ਛੰਨਾ ਸ਼ੇਰ ਸਿੰਘ ਵੱਲੋਂ ਕੋਰੀਓਗ੍ਰਾਫ਼ੀ, ਗੀਤ ਸੰਗੀਤ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਬੁਲਾਰੇ ਆਪਣੇ ਵਿਚਾਰ ਵੀ ਪੇਸ਼ ਕਰਨਗੇ | ਇਸ ਮੌਕੇ ਅਮਰਜੀਤ ਸਿੰਘ ਥਿੰਦ, ਸੁਖਦੇਵ ਸਿੰਘ ਜੇ.ਈ. ਬਿਜਲੀ ਬੋਰਡ, ਮਾਸਟਰ ਜਸਵਿੰਦਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ ਬੱਬਾ, ਡਾ. ਸਤਬੀਰ ਸਿੰਘ, ਹਰਪ੍ਰੀਤ ਸਿੰਘ ਰੂਬੀ ਹਾਜ਼ਰ ਸਨ |