ਪਿੰਡ ਠੱਟਾ ਨਵਾਂ ਦੇ ਸਮੂਹ ਦੁਕਾਨਦਾਰਾਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਣ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਠੰਢੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਉਪਰੰਤ ਸਾਰਾ ਦਿਨ ਛੋਲੇ-ਕੜਾਹ ਪ੍ਰਸ਼ਾਦ ਦਾ ਲੰਗਰ, ਕੋਲਡ ਡਰਿੰਕ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਚਲਾਈ ਗਈ। ਇਸ ਮੌਕੇ ਬਲਜੀਤ ਸਿੰਘ ਬੱਲੀ, ਹਰਜੀਤ ਸਿੰਘ ਥਿੰਦ, ਸ਼ਿਵਚਰਨ ਸਿੰਘ ਕਰੀਰ, ਹਰਵਿੰਦਰ ਸਿੰਘ ਕਰੀਰ, ਅਵਤਾਰ ਸਿੰਘ ਬਾਲੂ, ਸ਼ਿੰਗਾਰ ਸਿੰਘ ਮਾੜ੍ਹਾ, ਜੋਬਨਪ੍ਰੀਤ ਸਿੰਘ, ਰਵਿੰਦਰ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਅਤੇ ਛੋਟੇ-ਛੋਟੇ ਬੱਚਿਆਂ ਨੇ ਪੂਰੀ ਤਨਦੇਹੀ ਨਾਲ ਛਬੀਲ ਦੀ ਸੇਵਾ ਨਿਭਾਈ।