ਸਾਬਕਾ ਵਿੱਤ ਮੰਤਰੀ ਬੀਬੀ ਉਪਿੰਦਰਜੀਤ ਕੌਰ ਵੱਲੋਂ ਪਿੰਡ ਠੱਟਾ ਨਵਾਂ ਵਿੱਚ ਵਿਕਾਸ ਕਾਰਜਾਂ ਲਈ 17 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਗਰਾਮ ਪੰਚਾਇਤ ਠੱਟਾ ਨਵਾਂ ਨੂੰ ਪ੍ਰਦਾਨ ਕੀਤੇ। ਡਾ. ਉਪਿੰਦਰਜੀਤ ਕੌਰ ਨੇ ਕਿਹਾ ਕਿ ਰਾਜ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਨੇ ਪੰਜਾਬ ਦਾ ਸੰਪੂਰਨ ਵਿਕਾਸ ਕੀਤਾ ਹੈ ਅਤੇ ਹਲਕਾ ਸੁਲਤਾਨਪੁਰ ਲੋਧੀ ਨੇ ਵਿਕਾਸ ਦੀਆਂ ਨਵੀਆਂ ਮੰਜਿਲਾਂ ਛੂਹੀਆਂ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਬਾਦਲ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਕਿਸੇ ਵੀ ਪਿੰਡ ਵਾਸੀ ਨੂੰ ਜੇਕਰ ਸਰਕਾਰੀ ਕੰਮ ਕਰਵਾਉਣ ਜਾ ਹੋਰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਸੂਝਵਾਨ ਵਰਕਰਾਂ ਦੀ ਟੀਮ ਨਾਲ ਸੰਪਰਕ ਕਰ ਸਕਦਾ ਹੈ। ਗਰਾਂਟ ਦੀ ਵਰਤੋਂ ਬਾਰੇ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਸਰਪੰਚ ਸ੍ਰੀਮਤੀ ਜਸਵੀਰ ਕੌਰ ਅਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਇਸ ਗਰਾਂਟ ਵਿੱਚੋਂ 15 ਲੱਖ ਰੁਪਏ ਮੇਨ ਬਜਾਰ ਜੋ ਕਿ ਲੱਗਭੱਗ 24500 ਸਕੇਅਰ ਫੁੱਟ ਹੈ, ਨੂੰ ਕੰਕਰੀਟ ਪਾ ਕੇ ਪੱਕਾ ਕਰਵਾਇਆ ਜਾਵੇਗਾ। 1 ਲੱਖ ਰੁਪਏ ਨਾਲ ਮਜ੍ਹਬੀ ਸਿੰਘਾਂ ਦੇ ਸ਼ਮਸ਼ਾਨ ਘਾਟ ਵਿੱਚ ਸਬਮਰਸੀਬਲ ਮੋਟਰ ਲਗਵਾ ਕੇ ਫੈਂਸਿੰਗ ਕਰਵਾਈ ਜਾਵੇਗੀ ਅਤੇ 1 ਲੱਖ ਰੁਪਏ ਨਾਲ ਚੀਨੀਆਂ ਦੇ ਪਰਿਵਾਰਾਂ ਦੇ ਡੇਰਿਆਂ ਦੇ ਰਸਤੇ ਨੂੰ ਇੱਟਾਂ ਲਗਵਾ ਕੇ ਪੱਕਾ ਕਰਵਾਇਆ ਜਾਵੇਗਾ। ਇਸ ਮੌਕੇ ਮਾਸਟਰ ਗੁਰਦੇਵ ਸਿੰਘ, ਸਰਪੰਚ ਜਸਵੀਰ ਕੌਰ, ਸੁਖਵਿੰਦਰ ਸਿੰਘ ਥਿੰਦ, ਕਰਮਜੀਤ ਸਿੰਘ, ਮਾਸਟਰ ਜੋਗਿੰਦਰ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ, ਸੂਬਾ ਸਿੰਘ ਮੈਂਬਰ ਪੰਚਾਇਤ, ਦਿਲਜੀਤ ਸਿੰਘ ਮੈਂਬਰ ਪੰਚਇਤ, ਤੀਰਥ ਸਿੰਘ ਮੈਂਬਰ ਪੰਚਾਇਤ ਹਾਜ਼ਰ ਸਨ।