ਹਰ ਸਾਲ ਦੀ ਤਰਾਂ ਇਸ ਸਾਲ ਵੀ ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 23 ਦਸੰਬਰ ਤੋਂ 27 ਦਸੰਬਰ ਤੱਕ ਕੱਢੀਆਂ ਜਾ ਰਹੀਆਂ ਹਨ। ਪ੍ਰਭਾਤ ਫੇਰੀਆਂ ਸਵੇਰੇ 4 ਵਜੇ ਗੁਰੁਦਆਰਾ ਸਾਹਿਬ ਤੋਂ ਪ੍ਰਾਰੰਭ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਇੰਦਰਜੀਤ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਇਹਨਾਂ ਪ੍ਰਭਾਤ ਫੇਰੀਆਂ ਦੇ ਸਵਾਗਤ ਲਈ ਹਰ ਗਲੀ-ਮੁਹੱਲੇ ਵੱਲੋਂ ਸਾਫ-ਸਫਾਈ ਅਤੇ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦਾ ਇੰਤਜ਼ਾਮ ਵੀ ਕੀਤਾ ਜਾ ਰਿਹਾ ਹੈ। ਵੱਧ ਤੋਂ ਵੱਧ ਸੰਗਤਾਂ ਪ੍ਰਭਾਤ ਫੇਰੀਆਂ ਵਿੱਚ ਸ਼ਾਮਿਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।