ਪਿੰਡ ਠੱਟਾ ਨਵਾਂ ਵਿਖੇ ਪੀਰ ਮੱਖਣ ਸ਼ਾਹ ਦੀ ਦਰਗਾਹ ਤੇ ਸਾਲਾਨਾ ਸੱਭਿਆਚਰਕ ਮੇਲਾ ਮਿਤੀ 27 ਜੁਲਾਈ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਲੇ ਤੋਂ ਇੱਕ ਦਿਨ ਪਹਿਲਾਂ ਮਿਤੀ 26 ਜੁਲਾਈ ਦੀ ਰਾਤ ਨੱਕਾਲ ਪਾਰਟੀ ਆਪਣੀ ਕਲਾ ਦਾ ਪ੍ਰਦਰਸ਼ਣ ਕਰੇਗੀ। ਮਿਤੀ 27 ਜੁਲਾਈ ਨੂੰ ਸਵੇਰੇ 10 ਵਜੇ ਮੇਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਚਾਦਰ ਦੀ ਰਸਮ ਅਦਾ ਕੀਤੀ ਜਾਵੇਗੀ। ਉਪਰੰਤ ਦੋਗਾਣਾ ਜੋੜੀ ਸਤਨਾਮ ਧੰਜਲ-ਬੀਬਾ ਮਨਜੀਤ ਬਾਠ, ਸੂਰਜ ਲੁਹਾਰ, ਜੇਪੀ ਸਹੋਤਾ ਅਤੇ ਅਜੈ ਸਾਬੂਵਾਲੀਆ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੀਤਕਾਰ ਜੀਤ ਠੱਟੇ ਵਾਲਾ, ਮੁਹੰਮਦ ਅਮਜ਼ਦ ਖਾਨ, ਸਰਬਜੀਤ ਸਿੰਘ, ਸੁਖਜਿੰਦਰ ਸਿੰਘ ਕੇ.ਸੀ. ਮਨਪ੍ਰੀਤ ਸਹੋਤਾ ਆਦਿ ਸ਼ਾਮਿਲ ਸਨ।