ਪਿੰਡ ਠੱਟਾ ਨਵਾਂ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਚੌਥਾ ਕਬੱਡੀ ਟੂਰਨਾਮੈਂਟ ਮਿਤੀ 30 ਮਾਰਚ 2018 ਦਿਨ ਸ਼ੁੱਕਰਵਾਰ ਨੂੰ
ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਸਮੂਹ ਨੌਜਵਾਨ ਵੀਰ, ਵਿਦੇਸ਼ੀ ਵੀਰ, ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਠੱਟਾ ਨਵਾਂ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ।
ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ ਅਤੇ ਟੀਮਾਂ ਦਾ ਵੇਰਵਾ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਦੱਸ ਦਿੱਤਾ ਜਾਵੇਗਾ।
ਵਧੇਰੇ ਜਾਣਕਾਰੀ ਲਈ ਪ੍ਰਬੰਧਕਾਂ ਨਾਲ 98763-53462, 98729-01007, 98723-45012, 98037-47124 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।