ਪਿੰਡ ਠੱਟਾ ਨਵਾਂ ਦੀ ਸਮੂਹ ਸੰਗਤ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਹਾੜਾ ਮਿਤੀ 27 ਅਕਤੂਬਰ ਦਿਨ ਮੰਗਲਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼੍ਰੀ ਰਮਾਇਣ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਬਾਬਾ ਕਰਨੈਲ ਸਿੰਘ ਕੋਹਾਲੇ ਵਾਲੇ, ਹਰਦੀਪਕ ਚਾਹਲ, ਅਮਨਦੀਪ, ਸਤਨਾਮ ਧੰਜਲ ਐਂਡ ਪਾਰਟੀ ਨੇ ਗੁਣ ਗਾਨ ਕੀਤਾ। ਸਮੂਹ ਜਥਿਆਂ ਨੇ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਟੇਜ ਸੰਚਾਲਕ ਦੀ ਭੂਮਿਕਾ ਭੁਪਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖੀ ਅਮਰੀਕਾ ਵੱਲੋਂ ਮਿਲੇ ਵਿਸ਼ੇਸ਼ ਸਹਿਯੋਗ ਨਾਲ ਤਿੰਨੇ ਦਿਨ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸੁਖਜਿੰਦਰ ਸੁੱਖੀ ਵੱਲੋਂ ਹਰ ਮਹੀਨੇ ਸੰਗਰਾਂਦ ਵਾਲੇ ਦਿਨ ਚਾਹ ਪਕੌੜਿਆਂ ਦਾ ਲੰਗਰ ਵੀ ਲਗਾਤਾਰ ਲਗਾਇਆ ਜਾ ਰਿਹਾ ਹੈ। ਇਸ ਮੌਕੇ ਤਰਸੇਮ ਸਿੰਘ ਜਿਲ੍ਹਾ ਪ੍ਰਧਾਨ ਮਜ੍ਹਬੀ ਸਿੱਖ ਮੋਰਚਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੱਤਪਾਲ, ਜਸਵੰਤ ਸਿੰਘ, ਗੁਰਦਿਆਲ ਸਿੰਘ, ਸੁਖਵਿੰਦਰ ਸਿੰਘ ਹੈਡ ਗ੍ਰੰਥੀ, ਭੁਪਿੰਦਰ ਸਿੰਘ, ਨਿਰਮਲ ਸਿੰਘ, ਦੁੰਮਣ, ਸੁਖਪਾਲ ਸਿੰਘ, ਜਗਤਾਰ ਸਿੰਘ, ਹਰਵਿੰਦਰ ਸਿੰਘ ਅਤੇ ਸ਼ੁੱਭ ਆਦਿ ਹਾਜ਼ਰ ਸਨ।