ਪਿੰਡ ਠੱਟਾ ਨਵਾਂ ਵਿਖੇ ਸੁਲਤਾਨਪੁਰ ਲੋਧੀ ਬਲਾਕ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ।

60

thatta-nawan-1 thatta-nawan-2

ਸੁਲਤਾਨਪੁਰ ਲੋਧੀ ਬਲਾਕ 2 ਦੀਆਂ 39ਵੀਂਆਂ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ ਬੀ.ਪੀ.ਈ.ਓ ਸੁੱਚਾ ਸਿੰਘ ਦੀ ਅਗਵਾਈ ਹੇਠ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆਂ | ਇਨ੍ਹਾਂ ਖੇਡਾਂ ਵਿਚ ਬਲਾਕ ਨਾਲ ਸਬੰਧਿਤ 7 ਸੈਂਟਰਾਂ ਦੇ 400 ਦੇ ਕਰੀਬ ਖਿਡਾਰੀ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਰਹੇ ਹਨ | ਖੇਡਾਂ ਦਾ ਉਦਘਾਟਨ ਮਾਸਟਰ ਮਹਿੰਗਾ ਸਿੰਘ, ਸਰਪੰਚ ਜਸਬੀਰ ਕੌਰ, ਬੀ.ਪੀ.ਈ.ਓ ਸੁੱਚਾ ਸਿੰਘ, ਸੁਖਵਿੰਦਰ ਸਿੰਘ ਤੇ ਸਮੁੱਚੀ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਾਂਝੇ ਤੌਰ ‘ਤੇ ਕੀਤਾ | ਇਸ ਮੌਕੇ ਮਾਸਟਰ ਮਹਿੰਗਾ ਸਿੰਘ ਵੱਲੋਂ 5100 ਰੁਪਏ ਤੇ ਸਰਪੰਚ ਜਸਬੀਰ ਕੌਰ ਵੱਲੋਂ 2100 ਰੁਪਏ ਟੂਰਨਾਮੈਂਟ ਕਮੇਟੀ ਨੂੰ ਦਿੱਤੇ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬੀ.ਪੀ.ਈ.ਓ ਸੁੱਚਾ ਸਿੰਘ ਨੇ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਸਿਖਾਉਣ ਦੇ ਨਾਲ-ਨਾਲ ਸਰੀਰਕ ਵਿਕਾਸ ਵੀ ਕਰਦੀਆਂ ਹਨ | ਕਬੱਡੀ ਦੇ ਉਦਘਾਟਨੀ ਮੈਚ ਵਿਚ ਮੁਹੱਬਲੀਪੁਰ ਸੈਂਟਰ ਜ਼ਬਰਦਸਤ ਮੁਕਾਬਲੇ ਦੌਰਾਨ ਠੱਟਾ ਸੈਂਟਰ ਨੂੰ 62-47 ਨਾਲ ਹਰਾਇਆ | ਖੋ-ਖੋ ਵਿਚ ਠੱਟਾ ਸੈਂਟਰ ਨੇ ਮੁਹੱਬਲੀਪੁਰ ਨੂੰ ਹਰਾਇਆ | ਜ਼ਿਲ੍ਹਾ ਖੇਡ ਕੋਆਰਡੀਨੇਟਰ ਜੋਗਿੰਦਰ ਸਿੰਘ ਅਮਾਨੀਪੁਰ ਨੇ ਦੱਸਿਆ ਕਿ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਇਨਾਮਾਂ ਦੀ ਵੰਡ ਕਰਨਗੇ | ਇਸ ਮੌਕੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਸੰਤ ਗੁਰਚਰਨ ਸਿੰਘ ਦਮਦਮਾ ਸਾਹਿਬ ਵਾਲੇ ਉਚੇਚੇ ਤੌਰ ‘ਤੇ ਪਹੁੰਚੇ | ਇਸ ਮੌਕੇ ਮਾਸਟਰ ਜੋਗਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ, ਜ਼ਿਲ੍ਹਾ ਖੇਡ ਕੋਆਰਡੀਨੇਟਰ ਜੋਗਿੰਦਰ ਸਿੰਘ, ਅਜੀਤ ਸਿੰਘ ਮੋਮੀ, ਦਲਜੀਤ ਸਿੰਘ, ਬਿਕਰਮ ਸਿੰਘ ਮੋਮੀ, ਕਰਮਜੀਤ ਸਿੰਘ, ਪਿਆਰਾ ਸਿੰਘ ਸੈਂਟਰ ਇੰਚਾਰਜ, ਭੁਪਿੰਦਰ ਸਿੰਘ ਜੈਨਪੁਰ, ਸੁਖਚੈਨ ਸਿੰਘ ਬੱਧਣ, ਹਰਭਜਨ ਸਿੰਘ, ਬਲਵਿੰਦਰ ਸਿੰਘ, ਅਰੁਣ ਹਾਂਡਾ, ਪ੍ਰਵੀਨ ਬੱਤਾ, ਸੰਤੋਖ ਸਿੰਘ ਆਦਿ ਹਾਜ਼ਰ ਸਨ |