ਪਿੰਡ ਠੱਟਾ ਪੁਰਾਣਾ ਵਿਖੇ ਮਾਲ ਡੰਗਰ ਅਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ।

72

1

ਪਿੰਡ ਠੱਟਾ ਪੁਰਾਣਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਗਰਾਮ ਪੰਚਾਇਤ ਠੱਟਾ ਪੁਰਾਣਾ, ਸਮੂਹਨਗਰ ਨਿਵਾਸੀ, ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ, ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਮਾਲ ਡੰਗਰ ਅਤੇ ਸਰਬੱਤ ਭਲੇ ਦੇ ਲਈ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਪੁਰਾਣਾ ਵਿਖੇ ਪਰਸੋਂ ਰੋਜ਼ ਤੋਂ ਪ੍ਸ੍ਰੀਰਾਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਜਿਸ ਵਿੱਚ ਰਾਗੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਇਸ ਮੌਕੇ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।