ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਿਤੀ 31 ਜੁਲਾਈ ਦਿਨ ਐਤਵਾਰ ਨੂੰ ਸੰਤ ਬਾਬਾ ਗੁਰਚਰਨ ਸਿੰਘ ਦੀ ਸਰਪ੍ਰਸਤੀ ਹੇਠ ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਵੱਲੋਂ ਗਰਾਮ ਪੰਚਾਇਤ ਠੱਟਾ ਪੁਰਾਣਾ, ਐਨ.ਆਰ.ਆਈ ਵੀਰ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਦਿਆਲ ਸਿੰਘ, ਜੋਗਾ ਸਿੰਘ, ਅਪਿੰਦਰ ਸਿੰਘ, ਨਿਰਮਲ ਸਿੰਘ ਖ਼ਜ਼ਾਨਚੀ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ, ਕਰਨੈਲ ਸਿੰਘ, ਬਚਿੱਤਰ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਸਨ |