ਬ੍ਰਹਮ ਗਿਆਨੀ ਸੰਤ ਬਾਬਾ ਖੜਕ ਸਿੰਘ ਦਾ ਸਾਲਾਨਾ ਜੋੜ ਮੇਲਾ ਸਮੂਹ ਨਗਰ ਨਿਵਾਸੀ ਪਿੰਡ ਦੰਦੂਪੁਰ ਗ੍ਰਾਮ ਪੰਚਾਇਤ ਐਨ.ਆਰ.ਆਈ. ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲੇ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ, ਸਪੋਰਟਸ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਤੇ ਸਰਪੰਚ ਗੁਰਬਚਨ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ 24 ਅਕਤੂਬਰ ਨੂੰ 30 ਸ੍ਰੀ ਅਖੰਡ ਪਾਠ ਸਾਹਿਬ ਸਮੇਤ ਜਪੁਜੀ ਸਾਹਿਬ ਦੇ ਪਾਠ ਅਰੰਭ ਹੋਏ ਜਿਨ੍ਹਾਂ ਦੇ ਭੋਗ 26 ਅਕਤੂਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਤੇ ਉਸੇ ਦਿਨ ਹੀ 30 ਸ੍ਰੀ ਅਖੰਡ ਪਾਠ ਸਾਹਿਬ ਸਮੇਤ ਜਪੁਜੀ ਸਾਹਿਬ ਦੇ ਪਾਠ ਅਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 28 ਅਕਤੂਬਰ ਨੂੰ ਪਾਏ ਜਾਣਗੇ। ਉਪਰੰਤ ਖੁੱਲ੍ਹੇ ਪੰਡਾਲ ‘ਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਵਾਲੇ, ਸੰਤ ਬਾਬਾ ਦਇਆ ਸਿੰਘ ਸੁਰਸਿੰਘ ਵਾਲੇ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਨਿਰਮਲ ਦਾਸ ਬੁੜੇਵਾਲ ਵਾਲੇ, ਸੰਤ ਗੁਰਜਾਪਪਾਲ ਸਿੰਘ ਅੰਮਿ੍ਤਸਰ ਵਾਲੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ। ਇਸ ਉਪਰੰਤ ਕਬੱਡੀ ਓਪਨ ਦੀਆਂ ਟੀਮਾਂ ਟਿੱਬਾ, ਡਡਵਿੰਡੀ, ਜੋਗੇਵਾਲ ਤੇ ਲੱਖਣ ਕੇ ਪੱਡੇ ਵਿਚਕਾਰ ਕਬੱਡੀ ਦੇ ਮੈਚ ਕਰਵਾਏ ਜਾਣਗੇ, ਲੜਕੀਆਂ ਦੀ ਕਬੱਡੀ ਦਾ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਜਗੀਰ ਸਿੰਘ, ਜੋਗਿੰਦਰ ਸਿੰਘ , ਬਲਬੀਰ ਸਿੰਘ ਏ.ਐਸ.ਆਈ., ਗੁਰਭਿੰਦਰ ਸਿੰਘ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ। (source Ajit)