ਪਿੰਡ ਨਵਾਂ ਠੱਟਾ ਵਿਖੇ ਸਥਿਤ ਹਰੀਜਨ ਬਸਤੀ ਵਿਖੇ ਗੁਰਦੁਆਰੇ ਦੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਖ਼ਾਲੀ ਕਰਵਾਉਣ ਸਬੰਧੀ ਅੱਜ ਸੰਤ ਸਮਾਜ ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਇਕ ਵਫ਼ਦ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲਿਆ।

47

d102686382ਪਿੰਡ ਨਵਾਂ ਠੱਟਾ ਵਿਖੇ ਸਥਿਤ ਹਰੀਜਨ ਬਸਤੀ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਇਲਾਕੇ ਨਾਲ ਸਬੰਧਿਤ ਵਿਅਕਤੀ ਤੇ ਹਰੀਜਨ ਭਾਈਚਾਰੇ ਦੇ ਲੋਕਾਂ ਦੀ ਮੰਗ ‘ਤੇ ਬਣਾਏ ਗਏ ਨਵੇਂ ਗੁਰਦੁਆਰੇ ਦੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਖ਼ਾਲੀ ਕਰਵਾਉਣ ਸਬੰਧੀ ਅੱਜ ਸੰਤ ਸਮਾਜ ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਇਕ ਵਫ਼ਦ ਡਿਪਟੀ ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ ਨੂੰ ਮਿਲਿਆ। ਆਪਣੀ ਦਰਖਾਸਤ ‘ਚ ਉਨ੍ਹਾਂ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਉਕਤ ਗੁਰਦੁਆਰਾ ਸਾਹਿਬ ਦੀ ਪੁਰਾਣੀ ਹੋ ਚੁੱਕੀ ਇਮਾਰਤ ਨੂੰ ਸੰਗਤਾਂ ਦੇ ਸਹਿਯੋਗ ਨਾਲ ਨਵਾਂ ਬਣਾਇਆ ਗਿਆ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਣਾ ਅਜੇ ਬਾਕੀ ਸੀ, ਪਰ ਇਸ ਤੋਂ ਪਹਿਲਾਂ ਹੀ ਕੁੱਝ ਸ਼ਰਾਰਤੀ ਅਨਸਰਾਂ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਜਿੰਦਰੇ ਤੋੜ ਕੇ ਉੱਥੇ ਰਮਾਇਣ ਦਾ ਪ੍ਰਕਾਸ਼ ਕਰ ਦਿੱਤਾ। ਇਸ ਸਬੰਧੀ ਪ੍ਰਸ਼ਾਸਨ ਨੂੰ ਕਈ ਵਾਰ ਇਮਾਰਤ ਖ਼ਾਲੀ ਕਰਵਾਉਣ ਦੀ ਬੇਨਤੀ ਕੀਤੀ ਗਈ, ਪਰ ਇਸ ਤੋਂ ਉਲਟ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਭੜਕਾਉਣ ਲਈ ਕੁੱਝ ਅਨਸਰਾਂ ਵੱਲੋਂ ਤਿੰਨ ਸਤੰਬਰ ਨੂੰ ਉਕਤ ਜਗ੍ਹਾ ‘ਤੇ ਸਮਾਗਮ ਰੱਖ ਦਿੱਤਾ। ਜਿਸ ਨਾਲ ਇਲਾਕੇ ਦਾ ਮਾਹੌਲ ਖ਼ਰਾਬ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੰਗ ਕੀਤੀ ਕਿ ਇਸ ਸਮਾਗਮ ਨੂੰ ਹੋਣ ਤੋਂ ਰੋਕਿਆ ਜਾਵੇ ਅਤੇ ਅਤੇ ਗੁਰਦੁਆਰਾ ਸਾਹਿਬ ਤੇ ਤਾਲੇ ਤੋੜਨ ‘ਤੇ ਕਬਜ਼ਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਗੁਰਦੁਆਰਾ ਸਾਹਿਬ ਖ਼ਾਲੀ ਕਰਵਾ ਕੇ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲੇ, ਸੰਤ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬਖ਼ਸ਼ੀਸ਼ ਸਿੰਘ, ਸੂਬਾ ਸਿੰਘ, ਤਰਸੇਮ ਸਿੰਘ, ਗੁਰਮੁਖ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ, ਸੁਰਜੀਤ ਸਿੰਘ, ਤੇਜਾ ਸਿੰਘ, ਬਲਦੇਵ ਸਿੰਘ, ਗੁਰਪਿੰਦਰ ਸਿੰਘ, ਕਰਮਜੀਤ ਸਿੰਘ, ਹਰਪ੍ਰੀਤ ਸਿੰਘ, ਗੁਰੂ ਨਾਮ ਸਿੰਘ ਟੋਡਰਵਾਲ, ਸਾਧੂ ਸਿੰਘ, ਲਖਬੀਰ ਸਿੰਘ, ਅਮਰਜੀਤ ਸਿੰਘ, ਸਾਧੂ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ ਤੇ ਹੋਰ ਹਾਜ਼ਰ ਸਨ।