ਪਿੰਡ ਬੂਲਪੁਰ ਵਿਖੇ ਸਮੂਹ ਦੁਕਾਨਦਾਰ ਐਸੋਸੀਏਸ਼ਨ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸਲਾਨਾ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਦਵਿੰਦਰ ਸਿੰਘ ਨਿਰਮਾਣ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੁਆਰਾ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਅਖੀਰ ਵਿੱਚ ਬਲਵੰਤ ਸਿੰਘ ਕੌੜਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।