ਪਿੰਡ ਸੂਜੋ ਕਾਲੀਆ ਵਿਖੇ ਬਾਬਾ ਦੀਵਾਨ ਸਿੰਘ ਦੀ ਸਾਲਾਨਾ ਬਰਸੀ ਸਬੰਧੀ ਧਾਰਮਿਕ ਸਮਾਗਮ ਸ਼ੁਰੂ

67

ਧੰਨ-ਧੰਨ ਬਾਬਾ ਦੀਵਾਨ ਸਿੰਘ ਜੀ ਮਹਾਰਾਜ ਦੀ ਸਾਲਾਨਾ ਬਰਸੀ ਸਬੰਧੀ ਧਾਰਮਿਕ ਸਮਾਗਮ ਪਿੰਡ ਸੂਜੋਕਾਲੀਆ ਦੀ ਸਮੂਹ ਸੰਗਤ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਮੁੱਖ ਸੇਵਾਦਾਰ ਨੇ ਦੱਸਿਆ ਕਿ ਇਸ ਸਬੰਧੀ 41 ਸ੍ਰੀ ਆਖੰਡ ਪਾਠ ਸਾਹਿਬ ਜੀ ਕੱਲ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 8 ਮਾਰਚ ਨੂੰ ਅੱਜ ਪੈਣਗੇ, ਜਦਕਿ 8 ਮਾਰਚ ਨੂੰ ਸ਼ੁਰੂ ਹੋ ਰਹੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ 10 ਮਾਰਚ ਨੂੰ ਗੁਰਦੁਆਰਾ ਬਾਬਾ ਦੀਵਾਨ ਸਿੰਘ ਜੀ ਵਿਖੇ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ 10 ਮਾਰਚ ਨੂੰ ਸਾਲਾਨਾ ਕਬੱਡੀ ਕੱਪ ਵੀ ਕਰਵਾਇਆ ਜਾਵੇਗਾ ਜਿਸ ਵਿਚ ਪਿੰਡ ਪੱਧਰ ਦੀਆਂ ਕਬੱਡੀ ਟੀਮਾਂ ਭਾਗ ਲੈਣਗੀਆਂ | ਉਨ੍ਹਾਂ ਦੱਸਿਆ ਕਿ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ |