ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਨਸ਼ਿਆਂ ਦੀ ਰੋਕਥਾਮ ਵਾਸਤੇ ਨਹਿਰੂ ਯੁਵਾ ਕੇਂਦਰ ਕਪੂਰਥਲਾ ਵੱਲੋਂ ਪ੍ਰਿੰਸੀਪਲ ਲਖਬੀਰ ਸਿੰਘ ਦੀ ਯੋਗ ਅਗਵਾਈ ਹੇਠ, ਸਮੂਹ ਸਟਾਫ ਦੇ ਸਹਿਯੋਗ ਨਾਲ ਇੱਕ ਪੋਸਟਰ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ੍ਰੀ ਪਰਮਜੀਤ ਸਿੰਘ, ਸ੍ਰੀ ਜਸਬੀਰ ਸਿੰਘ, ਸ੍ਰੀ ਰੌਸ਼ਨ ਸਿੰਘ, ਸ੍ਰੀ ਜਸਵਿੰਦਰ ਸਿੰਘ, ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਭਰਪੂਰ ਕੌਰ ਅਤੇ ਸ੍ਰੀਮਤੀ ਅੰਜੂ ਘਈ ਹਾਜ਼ਰ ਸਨ।