ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਸਕੂਲ ਭਲਾਈ ਫੰਡ ਵਿੱਚ ਪ੍ਰਵਾਸੀ ਭਾਰਤੀ ਸ. ਜਗਜੀਤ ਸਿੰਘ ਕਨੇਡਾ ਨੇ 10,000 ਰੁਪਏ ਦਾ ਯੋਗਦਾਨ ਪਾਇਆ। ਬੀਤੇ ਦਿਨੀਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿੱਚ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਨੌਜਵਾਨ ਜਗਜੀਤ ਸਿੰਘ ਕਨੇਡਾ ਨੇ ਕਿਹਾ ਕਿ ਮੇਰੇ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਮੈਂ ਇਸ ਸਕੂਲ ਵਿੱਚੋਂ ਪੜ੍ਹ ਕੇ ਅੱਜ ਇੱਕ ਚੰਗੇ ਮੁਕਾਮ ਤੇ ਖੜ੍ਹਾ ਹਾਂ। ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਵਧ ਚੜ੍ਹ ਕੇ ਇਸ ਵਿੱਦਿਆ ਦੇ ਮੰਦਰ ਲਈ ਆਪਣਾ ਆਪਣਾ ਯੋਗਦਾਨ ਪਾਈਏ। ਇਸ ਮੌਕੇ ਸਕੂਲ ਦੇ ਹੈਡਮਿਸਟਰੈਸ ਸ੍ਰੀਮਤੀ ਪਰਮਜੀਤ ਕੌਰ, ਸ. ਹਰਜੀਤ ਸਿੰਘ, ਸ. ਬਲਬੀਰ ਸਿੰਘ ਸੈਦਪੁਰ, ਸ. ਜਗਜੀਤ ਸਿੰਘ, ਮਾਸਟਰ ਮਹਿੰਗਾ ਸਿੰਘ ਮੋਮੀ, ਮਾਸਟਰ ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਮੋਮੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।