ਪਿੰਡ ਠੱਟਾ ਨਵਾਂ ਵਿਖੇ ਪੰਜਾਬ ਗ੍ਰਾਮੀਣ ਬੈਂਕ ਲਈ ਬਣੀ ਨਵੀਂ ਇਮਾਰਤ ਬਣ ਕੇ ਤਿਆਰ ਹੋ ਗਈ ਹੈ। ਸ. ਗੁਰਮੇਲ ਸਿੰਘ ਮੈਂਬਰ ਪੰਚਾਇਤ ਵੱਲੋਂ ਬੈਂਕ ਨੂੰ ਕਿਰਾਏ ਤੇ ਦਿੱਤੀ ਜਾ ਰਹੀ ਇਸ ਇਮਾਰਤ ਵਿੱਚ ਅੱਜ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਉਪਰੰਤ ਰਾਗੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਬੈਂਕ ਮੈਨੇਜਰ ਸ੍ਰੀ ਮਨੋਹਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।